ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ

Kolkata hotel fire: ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਲੱਗੀ ਅੱਗ ਦੌਰਾਨ 13 ਹੋਰ ਜ਼ਖਮੀ ਹੋ ਗਏ। ਕੋਲਕਾਤਾ ਪੁਲੀਸ ਦੇ ਅਧਿਕਾਰੀ ਅਨੁਸਾਰ ਮ੍ਰਿਤਕਾਂ ਵਿਚ 11 ਆਦਮੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 8 ਦੀ ਹੁਣ ਤੱਕ ਪਛਾਣ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ, “ਘਟਨਾ ਦੇ ਸਮੇਂ 42 ਕਮਰਿਆਂ ਵਿਚ 88 ਮਹਿਮਾਨ ਸਨ। ਮ੍ਰਿਤਕਾਂ ਵਿਚ ਦੋ ਬੱਚੇ ਅਤੇ ਇਕ ਔਰਤ ਸ਼ਾਮਲ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਸਾਡੀ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ਦੀ ਜਾਂਚ ਕਰੇਗੀ।’’
ਫਾਇਰ ਅਤੇ ਐਮਰਜੈਂਸੀ ਸੇਵਾਵਾਂ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਪਹਿਲਾਂ ਸ਼ਾਮ 7:30 ਵਜੇ ਦੇ ਕਰੀਬ ਮਿਲੀ ਸੀ, ਲਗਭਗ 10 ਫਾਇਰ ਟੈਂਡਰਾਂ ਨੇ ਲੰਮੀ ਮੁਸ਼ੱਕਤ ਬਾਅਦ ਬੁੱਧਵਾਰ ਸਵੇਰ ਅੱਗ ’ਤੇ ਕਾਬੂ ਪਾਇਆ ਗਿਆ। ਰਾਜ ਮੰਤਰੀ ਸੁਜੀਤ ਬੋਸ ਨੇ ਪੀਟੀਆਈ ਨੂੰ ਦੱਸਿਆ ਕਿ ਇਸ ਦੁਖਾਂਤ ਦੇ ਮੱਦੇਨਜ਼ਰ ਕੋਲਕਾਤਾ ਪੁਲੀਸ ਨੇ ਘਟਨਾ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ।
ਪੱਛਮੀ ਬੰਗਾਲ ਭਾਜਪਾ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਵਰ੍ਹਦਿਆਂ ਉਨ੍ਹਾਂ ’ਤੇ ਅਸੰਵੇਦਨਸ਼ੀਲਤਾ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, ‘‘ਬੁਰਾਬਾਜ਼ਾਰ ਦੇ ਮੇਛੂਆ ਖੇਤਰ ਵਿਚ ਇਕ ਭਿਆਨਕ ਅੱਗ ਨੇ 14 ਤੋਂ ਵੱਧ ਮਾਸੂਮ ਲੋਕਾਂ ਦੀ ਜਾਨ ਲੈ ਲਈ। ਬਹੁਤ ਸਾਰੇ ਹੋਰ ਆਪਣੀ ਜਾਨ ਬਚਾਉਣ ਲਈ ਜੂਝ ਰਹੇ ਹਨ। ਫਿਰ ਵੀ ਮੁੱਖ ਮੰਤਰੀ ਨੇ ਚੁੱਪ ਰਹਿਣਾ ਚੁਣਿਆ ਅਤੇ ਦੀਘਾ ਵਿਚ ਆਪਣੇ ਧਾਰਮਿਕ ਸਮਾਗਮ ਨੂੰ ਜਾਰੀ ਰੱਖਿਆ।’’ ਉਨ੍ਹਾਂ ਕਿਹਾ ਕਿ ਇਹ ਉਸ(ਮੁੱਖ ਮੰਤਰੀ) ਦੀ ਹਮਦਰਦੀ ਦੀ ਘਾਟ ਅਤੇ ਪ੍ਰਸ਼ਾਸਨ ਦੀ ਅਸਫਲਤਾ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਲੱਗਣ ਦੀ ਘਟਨਾ ਵਿਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ਪੋਸਟ ਵਿਚ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪੋਸਟ ਵਿਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪੀਐੱਮਐਨਆਰਐਫ ਤੋਂ 2-2 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।’’
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।