ਨੈਸ਼ਨਲ - ਲੋਕ ਸਭਾ ਚੋਣਾਂ 2024 ਲਈ ਵਾਰਾਣਸੀ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 6,11,439 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਉਮੀਦਵਾਰ ਅਜੇ ਰਾਏ ਨੂੰ ਪਛਾੜ ਦਿੱਤਾ ਹੈ, ਉਹ 4,59, 084 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਵਾਰਾਣਸੀ ਉੱਤਰ ਪ੍ਰਦੇਸ਼ ਦੀਆਂ ਚਰਚਿੱਤ ਸੀਟਾਂ ਵਿਚੋਂ ਇਕ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਤੀਜੀ ਵਾਰ ਇੱਥੋਂ ਚੋਣ ਲੜ ਰਹੇ ਹਨ। ਅਜੇ ਰਾਏ ਵੀ ਵਾਰਾਣਸੀ ਸੰਸਦੀ ਹਲਕੇ ਤੋਂ ਲਗਾਤਾਰ ਚੌਥੀ ਚੋਣ ਲੜ ਰਹੇ ਹਨ। ਪਿਛਲੀਆਂ ਤਿੰਨ ਚੋਣਾਂ ਵਿਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਵਾਰਾਣਸੀ ਵਿਚ ਵਾਰਾਣਸੀ ਲੋਕ ਸਭਾ ਸੀਟ ਲਈ 7ਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਹੋਈ। ਵਾਰਾਣਸੀ ਲੋਕ ਸਭਾ ਸੀਟ 'ਤੇ ਇਸ ਵਾਰ 56.35 ਫ਼ੀਸਦੀ ਵੋਟਿੰਗ ਹੋਈ। ਲੋਕ ਸਭਾ ਚੋਣਾਂ 2024 ਦੌਰਾਨ ਵਾਰਾਣਸੀ ਲੋਕ ਸਭਾ ਸੀਟ ਲਈ ਉਮੀਦਵਾਰਾਂ ਦੀ ਗਿਣਤੀ ਲੋਕ ਸਭਾ ਚੋਣਾਂ 2014 ਅਤੇ ਲੋਕ ਸਭਾ ਚੋਣਾਂ 2019 ਦੇ ਮੁਕਾਬਲੇ ਬਹੁਤ ਘੱਟ ਰਹੀ ਹੈ। ਇਸ ਵਾਰ ਵਾਰਾਣਸੀ ਲੋਕ ਸਭਾ ਸੀਟ ਤੋਂ ਸਿਰਫ਼ 7 ਉਮੀਦਵਾਰ ਮੈਦਾਨ ਵਿਚ ਸਨ। ਵਾਰਾਣਸੀ ਵਿਚ ਇਸ ਵਾਰ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਰਾਏ ਇੰਡੀਆ ਗਠਜੋੜ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਤੋਂ ਇਲਾਵਾ ਵਾਰਾਣਸੀ ਤੋਂ ਬਸਪਾ ਦੇ ਅਤਹਰ ਜਮਾਲ ਲਾਰੀ ਅਤੇ ਅਪਨਾ ਦਲਦੇ ਗਗਨ ਪ੍ਰਕਾਸ਼ ਯਾਦਵ ਵੀ ਚੋਣ ਮੈਦਾਨ ਵਿਚ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ