ਦੇਵੀਗੜ੍ਹ ਵਿਖੇ ਰਸਤੇ ਵਿਚ ਰੋਕ ਕੇ ਵਿਅਕਤੀ ਦੀ ਕੀਤੀ ਕੁੱਟਮਾਰ, ਭੰਨ੍ਹੀ ਕਾਰ

ਇਸ ਸਬੰਧੀ ਤਰਸੇਮ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮਿਹੋਣ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਉਹ ਰਸਤੇ ’ਚ ਜਾ ਰਿਹਾ ਸੀ ਤਾਂ ਕਈ ਵਿਅਕਤੀ ਮੋਟਰਸਾਈਕਲਾਂ ’ਤੇ ਆਏ ਅਤੇ ਉਸ ਨੂੰ ਰਸਤੇ ’ਚ ਘੇਰ ਕੇ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਇਸ ਤੋਂ ਇਲਾਵਾ ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਸ ਨੇ ਹੈਪੀ ਪੁੱਤਰ ਬਚਨਾ, ਛੱਤਰੋ ਮੀਨਾ ਪਤਨੀ ਜਰਨੈਲ ਸਿੰਘ ਵਾਸੀ ਭੂੱਨੀ ਅੰਬਾਲਾ, ਸੁਨੀਤਾ ਰਾਣੀ ਪਤਨੀ ਜਗਤਾਰ ਸਿੰਘ ਵਾਸੀ ਬੂਹੜ ਬਰਾਸ, ਹਰਪ੍ਰੀਤ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਬਰਕਤਪੁਰ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।