ਚੰਡੀਗੜ੍ਹ : ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨਾਲ ਸਖ਼ਤ ਮੁਕਾਬਲੇ 'ਚ ਮਨੀਸ਼ ਤਿਵਾੜੀ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ। ਮਨੀਸ਼ ਤਿਵਾੜੀ ਨੂੰ ਕੁੱਲ 216657 ਵੋਟਾਂ ਹਾਸਲ ਹੋਈਆਂ ਅਤੇ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਦੇ ਫ਼ਰਕ ਨਾਲ ਹਰਾਇਆ। ਦੂਜੇ ਪਾਸੇ ਭਾਜਪਾ ਦੇ ਸੰਜੇ ਟੰਡਨ ਨੂੰ 21453 ਵੋਟਾਂ ਮਿਲੀਆਂ ਅਤੇ ਉਹ ਦੂਜੇ ਸਥਾਨ 'ਤੇ ਰਹੇ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜ ਰਹੀ ਬਸਪਾ ਦੀ ਉਮੀਦਵਾਰ ਡਾ. ਰਿਤੂ ਸਿੰਘ 6708 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਚੰਡੀਗੜ੍ਹ ਸੰਸਦੀ ਹਲਕੇ ਲਈ ਵੋਟਾਂ ਦੀ ਗਿਣਤੀ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ. ਸੀ. ਈ. ਟੀ) ਸੈਕਟਰ-26 ਵਿਖੇ ਹੋਈ।
ਕਾਂਗਰਸ ਦੇ ਮਨੀਸ਼ ਤਿਵਾੜੀ 2501 ਵੋਟਾਂ ਨਾਲ ਅੱਗੇ
ਮਨੀਸ਼ ਤਿਵਾੜੀ (ਕਾਂਗਰਸ) 216657
ਸੰਜੇ ਟੰਡਨ (ਭਾਜਪਾ) 214153
ਡਾ. ਰਿਤੂ ਸਿੰਘ (ਬਸਪਾ) 6708
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ