ਪਹਿਲਗਾਮ ਹਮਲੇ ਨੂੰ ਲੈ ਕੇ ਹਰੇਕ ਭਾਰਤੀ ਦੇ ਮਨ ’ਚ ਗੁੱਸਾ: ਮੋਦੀ
.jpg)
ਨਵੀਂ ਦਿੱਲੀ, 27 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਤੇ ਇਸ ਵਿਚ ਸ਼ਾਮਲ ਸਾਜ਼ਿਸ਼ਘਾੜਿਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਪੀੜਤਾਂ ਨੂੰ ਇਨਸਾਫ਼ ਮਿਲੇਗਾ। ਸ੍ਰੀ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਤਿਵਾਦ ਖ਼ਿਲਾਫ਼ ਲੜਾਈ ਵਿਚ ਭਾਰਤੀਆਂ ਦੀ ਇਕਜੁੱਟਤਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਦਰਦ ਨਾਲ ਭਰਿਆ ਹੈ ਤੇ ਹਰੇਕ ਭਾਰਤੀ ਇਸ ਅਤਿਵਾਦੀ ਹਮਲੇ ਨੂੰ ਲੈ ਕੇ ਗੁੱਸੇ ਵਿਚ ਹੈ। ਮੰਗਲਵਾਰ ਨੂੰ ਹੋਏ ਇਸ ਦਹਿਸ਼ਤੀ ਹਮਲੇ ਵਿਚ 26 ਨਾਗਰਿਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਬਹੁਤੇ ਸੈਲਾਨੀ ਸਨ। ਸ੍ਰੀ ਮੋਦੀ ਨੇ ਕਿਹਾ ਕਿ ਇਹ ਘਟਨਾ ਅਤਿਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਦੀ ਨਿਰਾਸ਼ਾ ਅਤੇ ਬੁਜ਼ਦਿਲੀ ਨੂੰ ਦਰਸਾਉਂਦੀ ਹੈ, ਤੇ ਅਜਿਹੇ ਮੌਕੇ ਘਟੀ ਹੈ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਵਾਪਸ ਆ ਰਹੀ ਸੀ, ਸੈਰ-ਸਪਾਟੇ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਸਨ।
ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਪਸੰਦ ਨਹੀਂ ਆਇਆ, ਉਹ ਚਾਹੁੰਦੇ ਹਨ ਕਿ ਵਾਦੀ ਦੁਬਾਰਾ ਤਬਾਹ ਹੋ ਜਾਵੇ। ਉਨ੍ਹਾਂ ਕਿਹਾ, ‘‘ਅਤਿਵਾਦ ਵਿਰੁੱਧ ਜੰਗ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਏਕਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ।’’ ਉਨ੍ਹਾਂ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ ਹਮਲੇ ਵਿਰੁੱਧ ਇੱਕ ਆਵਾਜ਼ ਵਿੱਚ ਬੋਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤਿਵਾਦ ਵਿਰੁੱਧ ਫੈਸਲਾਕੁਨ ਲੜਾਈ ਦਾ ਸਭ ਤੋਂ ਵੱਡਾ ਆਧਾਰ ਹੈ। ਉਨ੍ਹਾਂ ਕਿਹਾ ਕਿ ਕੋਈ ਵਿਅਕਤੀ ਕਿਸੇ ਵੀ ਰਾਜ ਵਿੱਚ ਰਹਿੰਦਾ ਹੈ ਅਤੇ ਕੋਈ ਵੀ ਭਾਸ਼ਾ ਬੋਲਦਾ ਹੈ, ਹਰ ਕਿਸੇ ਨੂੰ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਮਾਸਿਕ ਰੇਡੀਓ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਵਿਗਿਆਨੀ ਅਤੇ ਸਾਬਕਾ ਇਸਰੋ ਮੁਖੀ ਕੇ ਕਸਤੂਰੀਰੰਗਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।