ਪੂਰੇ ਦੇਸ਼ 'ਚ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਜਿਸ ਦੌਰਾਨ ਲੋਕ ਆਪੋ-ਆਪਣੇ ਰਿਸ਼ਤੇਦਾਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ।ਇਸ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੀਵਾਲੀ ਦੇ ਖ਼ਾਸ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੈਬਨਿਟ ਮੰਤਰੀ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਦੀਵਾਲੀ ਸਾਡੇ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਲਈ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਵੇ ਅਤੇ ਪ੍ਰਮਾਤਮਾ ਮੇਰੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਬਲ ਬਖਸ਼ੇ। ਇਹੀ ਕਾਮਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਹੈ, ਜਦੋਂ ਮੈਂ ਉਨ੍ਹਾਂ ਨੂੰ ਮਿਲਿਆ ਹਾਂ। ਸਭ ਨੂੰ ਦਿਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ