ਮੋਦੀ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ ......
ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 5 ਦਿਨਾਂ ਵਿਚ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਚੱਲੇਗੀ। ਇਹ ਸੈਸ਼ਨ 18 ਸਤੰਬਰ ਤੋਂ 22 ਸਤੰਬਰ ਤੱਕ ਚੱਲੇਗਾ। ਇਸ ਵਿਚ 5 ਬੈਠਕਾਂ ਹੋਣਗੀਆਂ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਨੇ ਟਵੀਟ ਕੀਤਾ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਦੌਰਾਨ ਹੋਵੇਗਾ, ਜਿਸ ਵਿਚ 5 ਬੈਠਕਾਂ ਹੋਣਗੀਆਂ। ਇਸ ਸੈਸ਼ਨ ਵਿਚ ਉਹ ਸੰਸਦ 'ਚ ਸਾਰਥਕ ਚਰਚਾ ਅਤੇ ਬਹਿਸ ਹੋਣ ਨੂੰ ਲੈ ਕੇ ਆਸਵੰਦ ਹਨ। ਹਾਲਾਂਕਿ ਇਹ ਸੈਸ਼ਨ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਜੀ-20 ਸ਼ਿਖਰ ਸੰਮੇਲਨ ਦੇ ਕੁਝ ਦਿਨਾਂ ਬਾਅਦ ਆਯੋਜਿਤ ਹੋਣ ਜਾ ਰਿਹਾ ਹੈ।