ਮੋਦੀ ਕੈਬਨਿਟ 'ਚ ਸਾਬਕਾ ਮੁੱਖ ਮੰਤਰੀਆਂ ਦੀ 'ਫ਼ੌਜ', ਰਿਸ਼ਤੇਦਾਰਾਂ ਨੂੰ ਵੀ ਮਿਲੀ ਥਾਂ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੀਜੇ ਕਾਰਜਕਾਲ ਲਈ ਬਣਾਈ ਗਈ ਕੈਬਨਿਟ 'ਚ ਜਿੱਥੇ ਕਈ ਮੌਜੂਦਾ ਅਤੇ ਸਾਬਕਾ ਮੰਤਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਉੱਥੇ ਹੀ ਨਵੀਂ ਕੈਬਨਿਟ 'ਚ ਨਵੇਂ ਚਿਹਰਿਆਂ ਦੇ ਨਾਲ ਸਾਬਕਾ ਮੁੱਖ ਮੰਤਰੀਆਂ ਦੀ ਫ਼ੌਜ ਵੀ ਦੇਖਣ ਨੂੰ ਮਿਲ ਰਹੀ ਹੈ, ਇਨ੍ਹਾਂ 'ਚ ਖ਼ੁਦ ਪੀ.ਐੱਮ. ਮੋਦੀ ਗੁਜਰਾਤ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਲਗਾਤਾਰ ਤੀਜੀ ਵਾਰ ਕੇਂਦਰੀ ਮੰਤਰੀ ਬਣਾਏ ਗਏ ਰਾਜਨਾਥ ਸਿੰਘ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟੜ, ਐੱਚ.ਡੀ. ਕੁਮਾਰਸਵਾਮੀ, ਸਰਵਾਨੰਦ ਸੋਨੇਵਾਲ, ਜੀਤਨ ਰਾਮ ਮਾਂਝੀ ਪਹਿਲਾਂ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਪੂਰੀ ਠਾਕੁਰ ਦੇ ਪੁੱਤ ਰਾਮਨਾਥ ਠਾਕੁਰ ਅਤੇ ਹਰਿਆਣਆ ਦੇ ਮੁੱਖ ਮੰਤਰੀ ਰਹੇ ਰਾਵ ਬੀਰੇਂਦਰ ਸਿੰਘ ਦੇ ਪੁੱਤ ਇੰਦਰਜੀਤ ਸਿੰਘ ਨੂੰ ਮੋਦੀ ਵਲੋਂ ਆਪਣੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ।
ਅਜਿਹਾ ਨਹੀਂ ਹੈ ਕਿ ਮੋਦੀ ਕੈਬਨਿਟ 'ਚ ਸਿਰਫ਼ ਸਾਬਕਾ ਮੁੱਖ ਮੰਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਐਂਟਰੀ ਹੋਈ ਹੈ ਸਗੋਂ ਇਸ ਕੈਟੇਗਰੀ ਦੇ ਕਈ ਨੇਤਾਵਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਨ੍ਹਾਂ 'ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਰਜੁਨ ਮੁੰਡਾ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਾਰਾਇਣ ਰਾਣੇ, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਪੁੱਤ ਅਨੁਰਾਗ ਠਾਕੁਰ ਦਾ ਨਾਂ ਮੁੱਖ ਰੂਪ ਨਾਲ ਸ਼ਾਮਲ ਹੈ। ਜੋ ਪਹਿਲੇ ਮੋਦੀ ਦਾ ਸਰਕਾਰ ਦਾ ਹਿੱਸਾ ਸਨ ਪਰ ਇਸ ਵਾਰ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਦੇ ਪੁੱਤ ਦੁਸ਼ਯੰਤ ਨੂੰ ਵੀ ਸੰਭਾਵਨਾ ਦੇ ਬਾਵਜੂਦ ਮੰਤਰੀ ਨਹੀਂ ਬਣਾਇਆ ਗਿਆ ਹੈ।
ਮੋਦੀ ਦੀ ਟੀਮ 'ਚ ਸਾਬਕਾ ਮੁੱਖ ਮੰਤਰੀਆਂ ਦੀ ਫ਼ੌਜ ਦੇ ਨਾਲ 2 ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਇਨ੍ਹਾਂ 'ਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੁੱਤ ਐੱਚ.ਡੀ. ਕੁਮਾਰਸਵਾਮੀ ਦਾ ਨਾਂ ਸ਼ਾਮਲ ਹੈ। ਇੱਥੇ ਤੱਕ ਕਿ ਜਯੰਤ ਚੌਧਰੀ ਦੇ ਪਿਤਾ ਅਜੀਤ ਚੌਧਰੀ ਵੀ ਪਹਿਲੇ ਕੇਂਦਰ 'ਚ ਮੰਤਰੀ ਰਹੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।