ਹੋਣ ਵਾਲੇ ਜਵਾਈ ਨਾਲ ਗਹਿਣੇ ਤੇ 3.5 ਲੱਖ ਲੈ ਕੇ ਫਰਾਰ ਹੋਈ ਸੱਸ, 16 ਅਪਰੈਲ ਨੂੰ ਧੀ ਨਾਲ ਹੋਣਾ ਸੀ ਵਿਆਹ
.jpg)
ਅਲੀਗੜ੍ਹ, 10 ਅਪਰੈਲ
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਮਹਿਲਾ ਆਪਣੀ ਹੀ ਧੀ ਦੇ ਮੰਗੇਤਰ ਨਾਲ ਭੱਜ ਗਈ। ਧੀ ਦੇ ਵਿਆਹ ਦੀ ਤਾਰੀਖ 16 ਅਪ੍ਰੈਲ ਤੈਅ ਕੀਤੀ ਗਈ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਉਸ ਤੋਂ ਪਹਿਲਾਂ ਹੀ ਮਾਂ ਆਪਣੇ ਹੋਣ ਵਾਲੇ ਜਵਾਈ ਰਾਹੁਲ (ਸ਼ਿਵਾ) ਨਾਲ ਘਰੋ ਭੱਜ ਗਈ।ਪਰਿਵਾਰਕ ਜਾਣਕਾਰੀ ਅਨੁਸਾਰ ਮਹਿਲਾ ਅਨੀਤਾ ਦੇਵੀ ਘਰ ਤੋਂ ਲਗਭਗ 5 ਲੱਖ ਰੁਪਏ ਦੇ ਗਹਿਣੇ ਅਤੇ 3.50 ਲੱਖ ਰੁਪਏ ਨਕਦ ਲੈ ਕੇ ਭੱਜ ਗਈ। ਹੁਣ ਘਰ ਵਿਚ ਸਿਰਫ਼ ਖਾਲੀ ਅਲਮਾਰੀਆਂ ਅਤੇ ਟੁੱਟੀਆਂ ਆਸਾਂ ਹੀ ਬਚੀਆਂ ਹਨ। ਉਸ ਦੀ ਧੀ ਗਹਿਰੇ ਸਦਮੇ ਵਿੱਚ ਹੈ, ਉਸ ਦੀ ਹਾਲਤ ਖਰਾਬ ਹੋ ਚੁੱਕੀ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਮਡਰਕ ਥਾਣਾ ਖੇਤਰ ਵਿੱਚ ਇਸ ਮਹਿਲਾ ਦੇ ਗਾਇਬ ਹੋਣ ਦੀ ਸੂਚਨਾ ਮਿਲਣ ’ਤੇ ਪੁਲੀਸ ਵੱਲੋਂ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੋਹਾਂ (ਸੱਸ ਅਤੇ ਮੰਗੇਤਰ) ਵਿਚਕਾਰ ਪਿਛਲੇ 3-4 ਮਹੀਨਿਆਂ ਤੋਂ ਲਗਾਤਾਰ ਗੱਲਬਾਤ ਹੋ ਰਹੀ ਸੀ। ਇਥੋਂ ਤੱਕ ਕਿ ਮਹਿਲਾ ਨੇ ਖ਼ੁਦ ਰਾਹੁਲ ਨੂੰ ਸਮਾਰਟਫੋਨ ਵੀ ਦਿਵਾਇਆ, ਜਿਸ ਰਾਹੀਂ ਉਹ ਘੰਟਿਆਂ ਬੱਧੀ ਗੱਲਾਂ ਕਰਦੇ ਸਨ। ਧੀ ਨੇ ਦੱਸਿਆ ਕਿ ਉਸ ਦੀ ਮਾਂ ਰਾਹੁਲ ਨਾਲ ਦਿਨ ਵਿੱਚ 20-20 ਘੰਟੇ ਗੱਲਾਂ ਕਰਦੀ ਸੀ, ਜਦਕਿ ਰਾਹੁਲ ਉਸ ਨਾਲ ਬਿਲਕੁਲ ਗੱਲ ਨਹੀਂ ਕਰਦਾ ਸੀ।
ਦੁੱਖ ਜਤਾਉਂਦਿਆਂ ਮਹਿਲਾ ਦੀ ਧੀ ਨੇ ਕਿਹਾ, “ਹੁਣ ਮੇਰਾ ਮਾਂ ਨਾਲ ਕੋਈ ਰਿਸ਼ਤਾ ਨਹੀਂ ਰਿਹਾ। ਮਾਂ ਨੇ ਮੇਰੀਆਂ ਸਾਰੀਆਂ ਖੁਸ਼ੀਆਂ ਖੋਹ ਲੀਆਂ, ਹੁਣ ਉਹ ਜੀਵੇ ਜਾਂ ਮਰੇ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ। ਸਾਨੂੰ ਸਿਰਫ਼ ਆਪਣੇ ਪੈਸੇ ਅਤੇ ਗਹਿਣੇ ਵਾਪਸ ਚਾਹੀਦੇ ਹਨ।” ਮਹਿਲਾ ਦੇ ਪਤੀ ਜਿਤੇਂਦਰ ਕੁਮਾਰ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਰਾਹੁਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਸ਼ੁਰੂ ਵਿੱਚ ਉਸ ਨੇ ਇਸ ਸਭ ਨੂੰ ਝੁਠ ਦੱਸਿਆ। ਪਰ ਬਾਅਦ ਵਿੱਚ ਕਿਹਾ, “ਤੁਸੀਂ ਲੋਕਾਂ ਨੇ ਉਸ ਨੂੰ 20 ਸਾਲ ਤੱਕ ਬਹੁਤ ਤੰਗ ਕੀਤਾ, ਹੁਣ ਭੁੱਲ ਜਾਓ।” ਇਸ ਸਬੰਧੀ ਮਾਮਲਾ ਮਡਰਕ ਥਾਣੇ ਵਿੱਚ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ। ਸਰਕਲ ਅਫਸਰ ਮਹੇਸ਼ ਕੁਮਾਰ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜਲਦ ਹੀ ਫਰਾਰ ਮਹਿਲਾ ਅਤੇ ਨੌਜਵਾਨ ਨੂੰ ਲੱਭ ਲਿਆ ਜਾਵੇਗਾ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।