ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਤੀ ਅਤੇ ਸਹੁਰੇ ਪਰਿਵਾਰ 'ਤੇ ਲੱਗੇ ਇਲਜ਼ਾਮ....

ਥਾਣਾ ਸਦਰ ਪਟਿਆਲਾ ਅਧੀਨ ਆਉਂਦੇ ਪਿੰਡ ਬਲਬੇੜਾ ਦੀ ਰਹਿਣ ਵਾਲੀ ਮੋਨਿਕਾ ਸ਼ਰਮਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਨੇ ਉਸ ਦੇ ਪਤੀ ਰਾਕੇਸ਼ ਸ਼ਰਮਾ ਪੁੱਤਰ ਗਿਰੀਸ਼ ਭਾਨ ਵਾਸੀ ਪਿੰਡ ਬਲਬੇੜਾ ਖ਼ਿਲਾਫ਼ 306 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ 'ਚ ਮ੍ਰਿਤਕ ਮੋਨਿਕਾ ਸ਼ਰਮਾ ਦੇ ਪਿਤਾ ਸਤੀਸ਼ ਕੁਮਾਰ ਪੁੱਤਰ ਰਘਬੀਰ ਚੰਦ ਵਾਸੀ ਸਰਹੰਦ ਮੰਡੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਮੋਨਿਕਾ ਦਾ ਵਿਆਹ 17 ਅਕਤੂਬਰ 2021 ਨੂੰ ਰਾਕੇਸ਼ ਸ਼ਰਮਾ ਨਾਲ ਹੋਇਆ ਸੀ।
ਵੀਰਵਾਰ ਉਸ ਨੂੰ ਬੇਟੀ ਦਾ ਫੋਨ ਆਇਆ ਕਿ ਉਹ ਬਿਮਾਰ ਹੈ ਅਤੇ ਉਸ ਨੂੰ ਦਵਾਈ ਦਿਵਾਉਣ ਲਈ ਨਹੀਂ ਲਿਜਾ ਰਹੇ ਤਾਂ ਉਸ ਨੇ ਦਵਾਈ ਦਿਵਾਉਣ ਲਈ ਰਾਕੇਸ਼ ਨੂੰ ਫੋਨ ਕੀਤਾ। ਕੁਝ ਦੇਰ ਬਾਅਦ ਹੀ ਰਾਕੇਸ਼ ਦਾ ਫੋਨ ਆਇਆ ਕਿ ਮੋਨਿਕਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੀੜਤ ਪਿਤਾ ਨੇ ਕਿਹਾ ਕਿ ਉਸ ਦੀ ਲੜਕੀ ਨੇ ਆਪਣੇ ਪਤੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਇਸ ਮਾਮਲੇ 'ਚ ਦੋਵਾਂ ਧਿਰਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਆਪੋ-ਆਪਣਾ ਪੱਖ ਮੀਡੀਆ ਦੇ ਸਾਹਮਣੇ ਰੱਖਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।