ਜ਼ੇਰੇ ਇਲਾਜ ਨੌਜਵਾਨ ਦੀ ਕੁੱਟਮਾਰ ਦੀ ਘਟਨਾ ਦਾ ਸਿਹਤ ਮੰਤਰੀ ਵੱਲੋਂ ਜਾਇਜ਼ਾ
ਇਸ ਦੇ ਚੱਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾ ਜਿਸ ਦੌਰਾਨ ਉਨ੍ਹਾ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਸਮੇਤ ਹੋਰ ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਹਸਪਤਾਲ ’ਚ ਪਹਿਲਾਂ ਤੋਂ ਹੀ ਵਿਸ਼ੇਸ਼ ਤੌਰ ’ਤੇ ਪੁਲੀਸ ਚੌਕੀ ਸਥਾਪਿਤ ਹੈ ਤੇ ਲੋੜ ਪੈਣ ’ਤੇ ਹੋਰ ਫੋਰਸ ਵੀ ਤਾਇਨਾਤ ਕੀਤੀ ਜਾਂਦੀ ਹੈ ਪਰ ਇਸ ਕਦਰ ਕਿਸੇ ਜ਼ੇਰੇ ਇਲਾਜ ਮਰੀਜ਼ ’ਤੇ ਹਮਲਾ ਕਰਨ, ਡਾਕਟਰਾਂ ’ਤੇ ਹਮਲੇ ਜਾਂ ਫੇਰ ਡਾਕਟਰਾਂ ਨੂੰ ਧਮਕਾਉਣ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।