ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ; ਹੁਣ ਤੱਕ 951 ਗੈਂਗਸਟਰ ਕਾਬੂ ਕਰਨ ਦਾ ਦਾਅਵਾ
ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼ਿਲਾਫ਼ ਜੰਗ ਅਤੇ ਖੇਤੀ ਖੇਤਰ ਲਈ ਚੁੱਕੇ ਕਦਮਾਂ ਬਾਰੇ ਦੱਸਿਆ। ਰਾਜਪਾਲ ਨੇ ਅੱਜ ਆਪਣੇ ਭਾਸ਼ਣ ਵਿਚ ਦੱਸਿਆ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੋ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਹੁਣ ਤੱਕ 951 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 14 ਗੈਂਗਸਟਰਾਂ ਦਾ ਖਾਤਮਾ ਕੀਤਾ ਹੈ। ਟਾਸਕ ਫੋਰਸ ਨੇ 312 ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 963 ਹਥਿਆਰ ਬਰਾਮਦ ਕੀਤੇ ਹਨ।