ਲੁਧਿਆਣਾ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕਰਨ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਵਲੋਂ ਜਾਰੀ ਸੂਚਨਾ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਖੁਲ੍ਹਣ ਸੰਬੰਧੀ ਸ਼ਿਕਾਇਤਾਂ ਮਿਲੀਆਂ ਸਨ ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।
ਇਨ੍ਹਾਂ ਸਕੂਲਾਂ ਵਿਚ ਟੈਗਰ ਇੰਟਰਨੈਸ਼ਨਲ ਸਕੂਲ ਲੁਧਿਆਣਾ, ਜੋਸਪ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਲੁਧਿਆਣਾ, ਗੁਰੂ ਨਾਨਕ ਪਬਲਿਕ ਸਕੂਲ ਬੱਸੀਆ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਪਿੰਕੀ ਪਲੇਅ ਵੇ ਸਕੂਲ ਸਰਾਭਾ ਨਗਰ, ਗੁਰੂ ਹਰਕ੍ਰਿਸ਼ਨ ਸਕੂਲ ਧਾਂਦਰਾ, ਈ-ਕਨੇਡੀਅਨ ਸਕੂਲ ਮਾਣਕਵਾਲ ਧਾਂਦਰਾ ਰੋਡ, ਸ੍ਰੀਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ, ਸੈਂਟਰਲ ਮਾਡਲ ਹ/ਸ ਸਕੂਲ ਲੁਧਿਆਣਾ ਸ਼ਾਮਲ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ