ਪਹਿਲਗਾਮ ਅਤਿਵਾਦੀ ਹਮਲਾ: ਕੇਂਦਰ ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਸੱਦੀ

ਨਵੀਂ ਦਿੱਲੀ, 24 ਅਪਰੈਲ
ਕੇਂਦਰ ਸਰਕਾਰ ਅੱਜ ਇਕ ਸਰਬ ਪਾਰਟੀ ਬੈਠਕ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਪਹਿਲਗਾਮ ਅਤਿਵਾਦੀ ਹਮਲੇ ਸਬੰਧੀ ਜਾਣਕਾਰੀ ਦੇਵੇਗੀ ਅਤੇ ਉਨ੍ਹਾਂ ਦੇ ਵਿਚਾਰ ਸੁਣੇਗੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਭਵ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਗੂਆਂ ਨਾਲ ਜਾਣਕਾਰੀ ਸਾਂਝੀ ਕਰਨ। ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਕੀਤੀ ਜਾਣੀ ਹੈ। ਇਸ ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਕਦਮ ਸਖ਼ਤ ਚੁੱਕਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਪਹਿਲਗਾਮ ਵਿੱਚ ਹੋਏ ਇਸ ਹਮਲੇ ਵਿੱਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ। ਇਸ ਬੈਠਕ ਵਿਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਸੰਬੋਧਨ ਕਰ ਸਕਦੇ ਹਨ। ਗ਼ੌਰਤਲਬ ਹੈ ਕਿ ਕੌਮੀ ਸੁਰੱਖਿਆ ’ਤੇ ਗੰਭੀਰ ਪ੍ਰਭਾਵ ਪਾਉਣ ਵਾਲੀ ਕਿਸੇ ਵੀ ਘਟਨਾ ਤੋਂ ਬਾਅਦ ਸਰਵਦਲੀ ਬੈਠਕ ਬੁਲਾਉਣ ਦੀ ਪਰੰਪਰਾ ਰਹੀ ਹੈ, ਜਿਵੇਂ ਕਿ 2019 ਵਿਚ ਪੁਲਵਾਮਾ ਹਮਲੇ ਜਾਂ 2020 ਵਿੱਚ ਭਾਰਤ-ਚੀਨ ਟਕਰਾਅ ਦੌਰਾਨ ਹੋਇਆ ਸੀ। ਇਹ ਸੰਕਟ ਦੇ ਸਮੇਂ ਵਿਚ ਕੌਮੀ ਏਕਤਾ ਦੀ ਤਸਵੀਰ ਪੇਸ਼ ਕਰਦੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਰਕਾਰ ਕੋਲ ਆਪਣੇ ਵਿਚਾਰ ਪਹੁੰਚਾਉਣ ਅਤੇ ਸਰਕਾਰੀ ਰੁਖ਼ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਣ ਦਾ ਮੌਕਾ ਮਿਲਦਾ ਹੈ।ਭਾਰਤ ਨੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੰਦਿਆਂ ਉਸ ਨਾਲ ਰਾਜਨੀਤਕ ਸੰਬੰਧ ਘਟਾਉਣ, 1960 ਦੀ ਸਿੰਧੂ ਪਾਣੀ ਸੰਧੀ ਨੂੰ ਰੋਕਣ ਅਤੇ ਅਟਾਰੀ ਚੌਕੀ ਨੂੰ ਬੰਦ ਕਰਨ ਵਰਗੇ ਕਈ ਫੈਸਲੇ ਕੀਤੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।