ਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚੋਂ ਕੱਢੇ ਜਾਣ ਤੱਕ ਸੂਬਾ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦਾ ਮੁੱਖ ਮੰਤਰੀ ਰਾਜ ਨਾਲ ਜੁੜੇ ਸੰਜੀਦਾ ਮਸਲਿਆਂ ਤੋਂ ਬੇਪਰਵਾਹ ਹੋ ਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਬਾਹਰੀ ਸੂਬਿਆਂ ਵਿੱਚ ਘੁੰਮ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਜਾ ਰਹੇ ਜਹਾਜ਼ਾਂ ਦੇ ਝੂਟਿਆਂ ਨੇ ਸੂਬੇ ਨੂੰ ਆਰਥਿਕ ਪੱਖੋਂ ਕੱਖੋਂ ਹੌਲ਼ਾ ਕਰ ਦਿੱਤਾ ਹੈ। ਉਨਾਂ੍ਹ ਕਿਹਾ ਪਹਿਲਾਂ ਕਾਂਗਰਸ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਹੋਰ ਕਰਜ਼ਾਈ ਹੋ ਗਿਆ ਸੀ।
ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਰਾਜ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸੰਜੀਦਾ ਨਹੀਂ ਹੈ, ਸਿਰਫ਼ ਬਚਕਾਨਾ ਅਖ਼ਬਾਰੀ ਬਿਆਨਬਾਜ਼ੀ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ। ਹੜ੍ਹਾਂ ਕਾਰਨ ਸੂਬੇ ਵਿਚ ਹਜ਼ਾਰਾਂ ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ ਪਰ ਸਰਕਾਰ ਮੁਆਵਜ਼ਾ ਦੇਣ ਲਈ ਰਤਾ ਭਰ ਵੀ ਗੰਭੀਰ ਨਹੀਂ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਿਹੜੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਨ੍ਹਾਂ ਮੁੱਦਿਆਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਭਗਵੰਤ ਮਾਨ ਸਰਕਾਰ ਕੋਲ ਵਿਰੋਧੀ ਪਾਰਟੀਆਂ ਨੂੰ ਭੰਡਣ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ