ਪਟਿਆਲਾ, 12 ਮਾਰਚ
ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਕਾਮਿਆਂ ਦੀ ਇਕੱਤਰਤਾ ਡਿਪਟੀ ਡਾਇਰੈਕਟਰ ਦਫਤਰ ਪਸ਼ੂ ਪਾਲਣ ਫਾਰਮ ਰੌਣੀ ’ਚ ਹੋਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ, ਗੁਰਦੀਪ ਸਿੰਘ, ਧਰਮ ਸਿੰਘ ਤੇ ਭਜਨ ਸਿੰਘ ਲੰਗ ਨੇ ਕਿਹਾ ਕਿ ਸਰਕਾਰ ਜਿੱਥੇ ਲੰਮੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨੂੰ ਪੱਕੇ ਨਹੀਂ ਕਰ ਰਹੀ, ਉੱਥੇ ਨਿਗੂਣੀ ਤਨਖਾਹ ਲੈਣ ਵਾਲੇ ਕਾਮਿਆਂ ਨੂੰ ਤਨਖਾਹ ਵੀ ਸਮੇਂ ’ਤੇ ਨਹੀਂ ਦਿੱਤੀ ਜਾਂਦੀ।
ਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।