ਭਾਟੀਆ ਨੇ ਕਿਹਾ ਕਿ ਮਿਸਟਕਾਰਟ ਫਾਰਮਾ ਕੰਪਨੀ ਆਪਣੇ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਅੱਜ ਇਸ ਮੁਕਾਮ 'ਤੇ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸੁਫ਼ਨਾ ਲੈ ਕੇ ਚੰਡੀਗੜ੍ਹ ਆਏ ਸਨ। ਇਸ ਸੁਫ਼ਨੇ ਨੂੰ ਸਾਕਾਰ ਕਰਨ 'ਚ ਇਨ੍ਹਾਂ ਮੁਲਾਜ਼ਮਾਂ ਦੀ ਸਭ ਤੋਂ ਵੱਡੀ ਭੂਮਿਕਾ ਹੈ। ਇਸ ਕਾਰਨ ਉਨ੍ਹਾਂ ਨੇ ਇਸ ਦੀਵਾਲੀ 'ਤੇ ਮੁਲਾਜ਼ਮਾਂ ਨੂੰ ਸ਼ਾਨਦਾਰ ਤੋਹਫਾ ਦੇਣ ਦਾ ਫ਼ੈਸਲਾ ਕੀਤਾ ਹੈ। ਕੁਝ ਸਮਾਂ ਪਹਿਲਾਂ ਉਸ ਨੇ ਮੁਲਾਜ਼ਮਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਕਾਰ ਗਿਫਟ ਕਰਨਗੇ ਅਤੇ ਅੱਜ ਉਨ੍ਹਾਂ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ 12 ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਕਾਰਾਂ ਦਿੱਤੀਆਂ ਹਨ। ਜਲਦੀ ਹੀ 38 ਹੋਰ ਮੁਲਾਜ਼ਮਾਂ ਨੂੰ ਵੀ ਕਾਰਾਂ ਦਿੱਤੀਆਂ ਜਾਣਗੀਆਂ।
ਖ਼ਾਸ ਗੱਲ ਇਹ ਹੈ ਕਿ ਕੁਝ ਮੁਲਾਜ਼ਮਾਂ ਨੂੰ ਤਾਂ ਕਾਰ ਚਲਾਉਣੀ ਵੀ ਨਹੀਂ ਆਉਂਦੀ। ਕਿਸੇ ਨੇ ਵੀ ਸੁਫ਼ਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਕੰਪਨੀ ਉਨ੍ਹਾਂ ਨੂੰ ਤੋਹਫ਼ੇ ਵਿਚ ਕਾਰ ਦੇਵੇਗੀ। ਇਹ ਗਿਫ਼ਟ ਲੈ ਕੇ ਮੁਲਾਜ਼ਮ ਹੈਰਾਨ ਰਹਿ ਗਏ। ਕੰਪਨੀ ਦੇ ਆਫ਼ਿਸ ਬੁਆਏ ਮੋਹਿਤ ਨੂੰ ਵੀ ਤੋਹਫ਼ੇ ਵਿਚ ਕਾਰ ਮਿਲੀ ਹੈ। ਭਾਟੀਆ ਦਾ ਕਹਿਣਾ ਹੈ ਕਿ ਮੋਹਿਤ ਸ਼ੁਰੂ ਤੋਂ ਹੀ ਕੰਪਨੀ ਨਾਲ ਹੈ ਅਤੇ ਪੂਰੀ ਮਿਹਨਤ ਨਾਲ ਕੰਮ ਕਰਦੇ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ