ਵਿਰੋਧੀ ਧਿਰ ਵਲੋਂ ਮੋਦੀ ਸਰਕਾਰ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ ਵਿਚ ਵੀਰਵਾਰ ਯਾਨੀ ਕਿ ਅੱਜ ਜ਼ੋਰਦਾਰ ਚਰਚਾ ਜਾਰੀ ਹੈ। ਮਣੀਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁੱਭ ਹੁੰਦਾ ਹੈ। ਰਾਜਗ ਅਤੇ ਭਾਜਪਾ 2024 'ਚ ਪਿਛਲੇ ਸਾਰੇ ਰਿਕਾਰਡ ਤੋੜ ਕੇ ਸੱਤਾ 'ਚ ਵਾਪਸ ਆਵੇਗੀ। ਬੇਭਰੋਸਗੀ ਮਤਾ ਸਾਡੀ ਸਰਕਾਰ ਦਾ ਫਲੋਰ ਟਸੈਟ ਨਹੀਂ, ਸਗੋਂ ਵਿਰੋਧੀ ਧਿਰ ਦਾ ਹੀ ਫਲੋਰ ਟੈਸਟ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਪ੍ਰਤੀ ਵਾਰ-ਵਾਰ ਭਰੋਸਾ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਨਾਗਰਿਕਾਂ ਦਾ ਧੰਨਵਾਦ ਜ਼ਾਹਰ ਕਰਨ ਲਈ ਹਾਜ਼ਰ ਹੋਇਆ ਹਾਂ। ਉਨ੍ਹਾਂ ਕਿਹਾ ਕਿ ਸੰਸਦ ਵਿਚ ਆਦਿਵਾਸੀਆਂ, ਗਰੀਬਾਂ, ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇੰਨੇ ਮਹੱਤਵਪੂਰਨ ਬਿੱਲ ਪਿਛਲੇ ਦਿਨੀਂ ਪਾਸ ਹੋਏ ਪਰ ਵਿਰੋਧੀ ਧਿਰ ਦੀ ਦਿਲਚਸਪੀ ਸਿਰਫ ਰਾਜਨੀਤੀ ਵਿਚ ਹੈ ਅਤੇ ਉਨ੍ਹਾਂ ਨੇ ਇਨ੍ਹਾਂ 'ਤੇ ਚਰਚਾ 'ਚ ਸ਼ਾਮਲ ਨਾ ਹੋ ਕੇ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ