ਪਟਿਆਲਾ ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ

ਪਟਿਆਲਾ, 14 ਮਈ
ਪਟਿਆਲਾ-ਸਰਹਿੰਦ ਰੋਡ ’ਤੇ ਸਥਿਤ ਪਿੰਡ ਫੱਗਣਮਾਜਰਾ ਨੇੜੇ ਪੁਲੀਸ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਐੱਸਐੱਸਪੀ ਵਰੁਣ ਸ਼ਰਮਾ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੜੂਆਂ ਖੇਤਰ ਨਾਲ ਸਬੰਧਿਤ ਪਟਿਆਲਾ ਦੇ ਤ੍ਰਿਪੜੀ ਖੇਤਰ ਵਿੱਚੋਂ ਸਕਾਰਪੀਓ ਖੋਹਣ ਵਾਲਾ ਬਦਮਾਸ਼ ਗੁਰਚਰਨ ਸਿੰਘ ਕਾਲੂ ਅੱਜ ਪਟਿਆਲਾ ਪੁਲੀਸ ਨਾਲ ਮੁੱਠਭੇੜ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਪੁਲੀਸ ’ਤੇ 32 ਬੋਰ ਪਿਸਤੌਲ ਨਾਲ ਚਾਰ ਫਾਇਰਬ ਕੀਤੇ ਅਤੇ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਕਾਲੂ ਦੀ ਲੱਤ ਵਿੱਚ ਗੋਲੀ ਲੱਗੀ। ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਅੱਠ ਕੇਸ ਦਰਜ ਹਨ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।