ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਾਰਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ 13 ਤੋਂ 16 ਤੱਕ ਹੈਰੀਟੇਜ ਫੈਸਟੀਵਲ ਤੇ 23 ਤੱਕ ਸਾਰਸ ਮੇਲਾ ਲਗਾਏਗਾ ਰੌਣਕਾਂ

ਪਟਿਆਲਾ, 7 ਫਰਵਰੀ : ਪਟਿਆਲਾ ਸ਼ਹਿਰ ’ਚ 13 ਤੋਂ 16 ਫਰਵਰੀ ਤੱਕ ਪਟਿਆਲਾ ਹੈਰੀਟੇਜ ਫੈਸਟੀਵਲ ਅਤੇ 14 ਫਰਵਰੀ ਤੋਂ 23 ਫਰਵਰੀ ਤੱਕ ਸਰਸ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਸਮੂਹ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਇਹ ਦੋਵੇਂ ਈਵੈਂਟ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਵਿੱਚ ਸਹਾਈ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਸਰਸ ਮੇਲੇ ਦੀ ਬਰੀਕੀ ਨਾਲ ਯੋਜਨਾਬੰਦੀ ਕਰਨ ਤਾਂ ਕਿ ਸਮੁੱਚੇ ਪ੍ਰਬੰਧ ਬਾਖੂਬੀ ਤੌਰ ’ਤੇ ਸਮੇਂ ਸਿਰ ਨੇਪਰੇ ਚੜ੍ਹ ਸਕਣ ਅਤੇ ਇਹ ਫੈਸਟੀਵਲ ਸਫ਼ਲਤਾ ਪੂਰਵਕ ਸੰਪੂਰਨ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਫੈਸਟੀਵਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਲਈ ਵੀ ਸਹਾਈ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਸਾਰਸ ਮੇਲਾ ਤੋਂ 23 ਫਰਵਰੀ ਤੱਕ ਸ਼ੀਸ਼ ਮਹਿਲ ਵਿਖੇ ਲੱਗੇਗਾ। ਜਦਕਿ 13 ਤੋਂ 16 ਫਰਵਰੀ ਤੱਕ ਚੱਲਣ ਵਾਲ਼ੇ ਹੈਰੀਟੇਜ ਫੈਸਟਵੀਲ ਤਹਿਤ ਵੱਖ ਵੱਖ ਥਾਈਂ ਪ੍ਰੋਗਰਾਮ ਕਰਵਾਏ ਜਾਣਗੇ ਤੇ ਇਸ ਦੌਰਾਨ ਨੇਚਰ ਵਾਕ, ਫੂਡ ਫੈਸਟੀਵਲ, ਫਲਾਵਰ ਸ਼ੋਅ ਅਤੇ ਅਮਰੂਦ ਮੇਲਾ, ਨਾਟਕ, ਹੈਰੀਟੇਜ ਵਾਕ, ਸੂਫੀ ਸ਼ਾਮ, ਅਡਵੈਨਚਰ ਸਪੋਰਟਸ, ਮਿਲਟਰੀ ਲਿਟਰੈਚਰ ਫੈਸਟੀਵਲ ਤੇ ਆਰਟੀਲਰੀ ਡਿਸਪਲੇਅ, ਡਾਗ ਸ਼ੋਅ ਤੇ ਕਲਚਰਲ ਨਾਈਟ ਇਸ ਵੱਡੇ ਪ੍ਰੋਗਰਾਮ ਦਾ ਹਿੱਸਾ ਹੋਣਗੇ। ਇਸ ਮੌਕੇ ਏ.ਡੀ.ਸੀ ਇਸ਼ਾ ਸਿੰਗਲ, ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਪਟਿਆਲਾ, ਨਾਭਾ ਅਤੇ ਰਾਜਪੁਰਾ ਦੇ ਐਸਡੀਐਮਜ ਗੁਰਦੇਵ ਸਿੰਘ ਧੰਮ, ਡਾ. ਇਸਮਤ ਵਿਜੈ ਸਿੰਘ ਤੇ ਅਵਿਕੇਸ਼ ਗੁਪਤਾ ਸਮੇਤ ਆਰ.ਟੀ.ਓ. ਨਮਨ ਮਾਰਕੰਨ ਵੀ ਮੌਜੂਦ ਸਨ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।