ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ’ਤੇ ਚੱਲ ਰਿਹਾ ਸੰਘਰਸ਼ ਬਵਾਲ ਦਾ ਰੂਪ ਧਾਰਨ ਕਰ ਚੁੱਕਾ ਹੈ। ਜਸ਼ਨਦੀਪ ਕੌਰ ਇਨਸਾਫ਼ ਮੋਰਚਾ ਵੱਲੋਂ ਵਿਦਿਆਰਥੀਆਂ ਨਾਲ ਮਾੜਾ ਅਤੇ ਅਸ਼ਲੀਲ ਵਿਵਹਾਰ ਕਰਨ ਵਾਲੇ ਯੂਨੀਵਰਸਿਟੀ ਦੇ ਕਥਿਤ ਦੋਸ਼ੀ ਪ੍ਰੋਫ਼ੈਸਰ ਸੁਰਜੀਤ ਸਿੰਘ ਸਬੰਧੀ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਦੋਵੇਂ ਮੇਨ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਨਾਲ ਕਈ ਘੰਟੇ ਗੇਟ ਬੰਦ ਰਹੇ। ਸਮੁੱਚੇ ਮੁਲਾਜ਼ਮ ਤੇ ਵਿਦਿਆਰਥੀ ਸਭ ਬਾਹਰ ਰਹੇ ਤੇ ਕਾਫ਼ੀ ਖੱਜਲ-ਖੁਆਰ ਹੋਏ। ਮਾਮਲਾ ਵਧਦਾ ਦੇਖ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਜਸ਼ਨਦੀਪ ਮਾਮਲੇ ’ਚ ਦੋਸ਼ੀ ਪ੍ਰੋ. ਸੁਰਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਹੋਈ ਅਤੇ ਵਿਦਿਆਰਥਣਾਂ ਨੇ ਦੋਸ਼ ਲਾਏ ਸਨ ਕਿ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਮਾੜਾ ਅਤੇ ਅਸ਼ਲੀਲ ਵਿਵਹਾਰ ਕੀਤਾ ਜਾਂਦਾ ਹੈ। ਇਸ ਸਬੰਧੀ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਕੋਲ ਵਿਦਿਆਰਥੀਆਂ ਦੁਆਰਾ ਆਪਣੇ ਬਿਆਨ ਦਰਜ ਕਰਵਾਏ ਗਏ ਸਨ। ਉਸ ਆਧਾਰ ’ਤੇ ਤਿਆਰ ਰਿਪੋਰਟ 13 ਅਕਤੂਬਰ ਨੂੰ ਆ ਚੁੱਕੀ ਹੈ। ਰਿਪੋਰਟ ਅਨੁਸਾਰ ਪ੍ਰੋਫ਼ੈਸਰ ਦਾ ਵਿਵਹਾਰ ਅਧਿਆਪਕ ਦੇ ਪੱਧਰ ਤੋਂ ਨੀਵਾਂ ਅਤੇ ਅਸ਼ਲੀਲ ਸੀ। 20 ਅਕਤੂਬਰ ਨੂੰ ਯੂਨੀਵਰਸਿਟੀ ਵੱਲੋਂ ਪ੍ਰੋਫ਼ੈਸਰ ਸੁਰਜੀਤ ਸਿੰਘ ਨੂੰ ਨਿਆਂਇਕ ਨਿਯਮਾਂ ਅਧੀਨ ਚਾਰਜਸ਼ੀਟ ਕਰ ਦਿੱਤਾ ਗਿਆ ਸੀ ਅਤੇ ਆਪਣਾ ਪੱਖ ਪੇਸ਼ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਸੀ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ