ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਹੋ ਸਕਦਾ ਹੈ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
.jpg)
Punjab Cabinet Meeting News : ਪੰਜਾਬ ਸਰਕਾਰ ਦੀ ਇੱਕ ਅਹਿਮ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਉਦਯੋਗਪਤੀਆਂ ਲਈ ਇੱਕ ਵਾਰ ਨਿਪਟਾਰਾ ਯੋਜਨਾ ਸ਼ੁਰੂ ਕਰਨ ਦੇ ਪ੍ਰਸਤਾਵ 'ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਇਹ 19 ਦਿਨਾਂ ਵਿੱਚ ਤੀਜੀ ਕੈਬਨਿਟ ਮੀਟਿੰਗ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ, ਜਿਸ ਵਿੱਚ ਉਦਯੋਗਪਤੀਆਂ ਨੂੰ ਵਿਸ਼ੇਸ਼ ਰਾਹਤ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਸਰਕਾਰ ਉਦਯੋਗਿਕ ਪ੍ਰਮੋਟਰਾਂ ਲਈ ਇੱਕ ਵਾਰ ਦੇ ਨਿਪਟਾਰੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦੀ ਹੈ। ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਸਾਲ 2025-26 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦੇ ਬਜਟ ਦਾ ਐਲਾਨ ਕਰ ਸਕਦੀ ਹੈ। ਉਦਯੋਗਿਕ ਪ੍ਰਮੋਟਰ ਲੰਬੇ ਸਮੇਂ ਤੋਂ ਬਕਾਇਆ ਰਕਮ ਜਮ੍ਹਾ ਕਰਨ ਵਿੱਚ ਰਾਹਤ ਦੀ ਮੰਗ ਕਰ ਰਹੇ ਸਨ, ਜਿਸ ਕਾਰਨ ਸਰਕਾਰ ਵੱਲੋਂ ਓਟੀਐਸ ਸਕੀਮ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸਦਾ ਸਿੱਧਾ ਲਾਭ 1145 ਪ੍ਰਮੋਟਰਾਂ ਨੂੰ ਹੋਵੇਗਾ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।