ਪੰਜਾਬ ਕਾਂਗਰਸ 2027 ਦੀਆਂ ਅਸੈਂਬਲੀ ਚੋਣਾਂ ਲਈ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ: ਅਮਰਿੰਦਰ ਰਾਜਾ ਵੜਿੰਗ
.jpg)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੰਘੇ ਦਿਨ ਕਿਹਾ ਕਿ ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ। ਪੰਜਾਬ ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ‘‘ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਉਮੀਦਵਾਰਾਂ ਵਜੋਂ ਸੂਬੇ ਦੀ ਨੁਮਾਇੰਦਗੀ ਕਰਨ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਨੂੰ ਲਿਆਉਣ ਲਈ ਦ੍ਰਿੜ ਹੈ। ਇਹ ਸਾਡੀ ਸਿਆਸੀ ਲੀਡਰਸ਼ਿਪ ਨੂੰ ਮੁੜ ਸੁਰਜੀਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ ਕਿ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਦੀ ਨੁਮਾਇੰਦਗੀ ਅਜਿਹੇ ਆਗੂਆਂ ਵੱਲੋਂ ਕੀਤੀ ਜਾਵੇ ਜੋ ਗਤੀਸ਼ੀਲ, ਵਚਨਬੱਧ ਅਤੇ ਸੂਬੇ ਦੀਆਂ ਲੋੜਾਂ ਮੁਤਾਬਕ ਹੋਣ।’’
ਰਾਜਾ ਵੜਿੰਗ ਨੇ ਕਿਹਾ, ‘‘ਇਹ ਨਵੇਂ ਚਿਹਰੇ ਨਾ ਸਿਰਫ਼ ਤਬਦੀਲੀ ਦਾ ਪ੍ਰਤੀਕ ਹੋਣਗੇ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਆਮ ਲੋਕਾਂ ਦੇ ਵਿਸ਼ਵਾਸ ਅਤੇ ਉਮੀਦਾਂ ਨੂੰ ਵੀ ਦਰਸਾਉਂਦੇ ਹਨ।’’ ਉਨ੍ਹਾਂ ਯੂਥ ਕਾਂਗਰਸ ਦੇ ਮੈਂਬਰਾਂ ਨੂੰ ਇਸ ਮੌਕੇ ਨੂੰ ਅਟੁੱਟ ਵਚਨਬੱਧਤਾ ਨਾਲ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਭਵਿੱਖ ਵਿੱਚ ਇੱਕ ਮਜ਼ਬੂਤ, ਵਧੇਰੇ ਸਮਾਵੇਸ਼ੀ ਅਤੇ ਸੰਯੁਕਤ ਪੰਜਾਬ ਦੀ ਨੀਂਹ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਕਾਂਗਰਸ ਨੇ ਵੜਿੰਗ ਦੇ ਹਵਾਲੇ ਨਾਲ ਇਕ ਬਿਆਨ ਵਿਚ ਕਿਹਾ, ‘‘ਇਹ ਤੁਹਾਡੇ ਲਈ ਖ਼ੁਦ ਨੂੰ ਸਾਬਤ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦਾ ਮੌਕਾ ਹੈ ਕਿ ਅਸੀਂ ਅਸਲ ਅਤੇ ਅਰਥਪੂਰਨ ਤਬਦੀਲੀ ਲਈ ਵਚਨਬੱਧ ਹਾਂ।’’ ਉਨ੍ਹਾਂ ਕਿਹਾ, ‘‘ਅਗਲੀਆਂ ਚੋਣਾਂ ਤੋਂ ਪਹਿਲਾਂ ਸਾਡੇ ਕੋਲ ਸਿਰਫ਼ ਦੋ ਸਾਲ ਬਾਕੀ ਹਨ, ਅਤੇ ਇਹ ਸਮਾਂ ਹੈ ਕਿ ਅਸੀਂ ਲੋਕਾਂ ਦੀਆਂ ਚਿੰਤਾਵਾਂ ਨੂੰ ਮੁਖਾਤਿਬ ਹੋ ਕੇ ਉਨ੍ਹਾਂ ਦੇ ਅਧਿਕਾਰਾਂ ਲਈ ਦ੍ਰਿੜਤਾ ਨਾਲ ਖੜ੍ਹੇ ਹੋ ਕੇ ਆਪਣੀ ਯੋਗਤਾ ਸਾਬਤ ਕਰੀਏ।’’ ਉਨ੍ਹਾਂ ਇਕੱਠ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਨੌਜਵਾਨ ਆਗੂਆਂ ਨੂੰ ਸਿਆਸੀ ਖੇਤਰ ਵਿੱਚ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦੇ ਪ੍ਰਧਾਨ ਉਦੈ ਭਾਨੂ ਚਿਬ ਨੇ ਪੰਜਾਬ ਦੇ ਯੂਥ ਕਾਂਗਰਸ ਵਲੰਟੀਅਰਾਂ ਨੂੰ 2027 ਦੀਆਂ ਚੋਣਾਂ ਲਈ ਤਿਆਰ ਰਹਿਣ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸ਼ਾਸਨ ਨੂੰ ਬਾਹਰ ਕੱਢਣ ਦਾ ਸੱਦਾ ਦਿੱਤਾ। ਚਿਬ ਨੇ ਯੂਥ ਕਾਂਗਰਸ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਿਹਾ ਕਿਉਂਕਿ ਇਹ ਹਰ ਸਿਆਸੀ ਲੜਾਈ ਵਿੱਚ ਅੱਗੇ ਵਧਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੱਤ ਸੀਟਾਂ ਜਿੱਤ ਕੇ ਪੰਜਾਬ ਵਿੱਚ ਆਪਣੀ ਤਾਕਤ ਮੁੜ ਪ੍ਰਾਪਤ ਕੀਤੀ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।