ਮਾਨ ਸਰਕਾਰ ਦੇ 'ਮਿਸ਼ਨ ਰੋਜ਼ਗਾਰ' ਤਹਿਤ ਅੱਜ ਵੰਡੇ ਜਾਣਗੇ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ
.jpg)
ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ । ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਹੋਏਗਾ। ਸਿਹਤ ਵਿਭਾਗ, ਕਾਰਪੋਰੇਸ਼ਨ ਤੇ ਹਾਇਰ ਐਜੂਕੇਸ਼ਨ ਵਿਭਾਗ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ । ਇਸ ਮਿਸ਼ਨ ਤਹਿਤ ਹੁਣ ਤੱਕ 51000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।