ਪ੍ਰਸਿੱਧ ਗਾਇਕ ਸ਼੍ਰੀ ਬਰਾੜ ਦੀ ਸਾਬਕਾ ਪਤਨੀ ਹੋਈ ਅੱਗ ਬਬੂਲਾ, ਲਾਈਵ ਆ ਕੇ ਕੀਤਾ ਰੱਜ ਕੇ ਗਾਲੀ ਗਲੋਚ

ਜਲੰਧਰ : ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੇ ਨਾਲ-ਨਾਲ ਨਿੱਜ਼ੀ ਜ਼ਿੰਦਗੀ ਨੂੰ ਵੀ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ ਪਰ ਇਸ ਵਾਰ ਗਾਇਕ ਆਪਣੇ ਕਿਸੇ ਮਾਮਲੇ ਨੂੰ ਲੈ ਕੇ ਚਰਚਾ 'ਚ ਨਹੀਂ ਸਗੋਂ ਪਤਨੀ ਕਾਰਨ ਸੁਰਖੀਆਂ 'ਚ ਹੈ। ਦਰਅਸਲ, ਹਾਲ ਹੀ 'ਚ ਸ਼੍ਰੀ ਬਰਾੜ ਦੀ ਸਾਬਕਾ ਪਤਨੀ ਸੁੱਖਮਨ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕਿਸੇ ਸ਼ਖਸ਼ ਨੂੰ ਗਾਲ੍ਹਾਂ ਕੱਢਦੇ ਹੋਏ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਇਸ ਵੀਡੀਓ 'ਚ ਸੁਖਮਨ ਉਸ ਸ਼ਖਸ਼ ਨੂੰ ਗਾਲ੍ਹਾਂ ਕੱਢਦੀ ਹੈ, ਜਿਸ ਨੇ ਉਸ ਦੀ ਪੋਸਟ 'ਤੇ ਕੁਮੈਂਟ ਕਰਕੇ ਉਸਨੂੰ ਡਿਪਰੈਸ਼ਨ ਦਾ ਸ਼ਿਕਾਰ ਦੱਸਿਆ। ਕੁਮੈਂਟ ਕਰਨ ਵਾਲੇ ਇਸ ਸ਼ਖਸ਼ ਨੂੰ ਸੰਧੂ ਵੱਲੋ ਨਾ ਸਿਰਫ ਕਰਾਰਾ ਜਵਾਬ ਦਿੱਤਾ ਗਿਆ ਸਗੋਂ ਕਾਫ਼ੀ ਗਾਲੀ ਗਲੋਚ ਵੀ ਕੀਤਾ। ਸੁਖਮਨ ਨੇ ਦੱਸਿਆ ਕਿ ਮੈਂ ਹਰ ਜਗ੍ਹਾਂ ਘੁੰਮ ਰਹੀ ਹਾਂ, ਮੈਂ ਕੋਈ ਡਿਪਰੈਸ਼ਨ 'ਚ ਨਹੀਂ ਆ। ਤੂੰ ਜਾ ਕੇ ਆਪਣੀ ਮਾਂ ਦਾ ਮੂੰਹ ਵੇਖ ਜਾਂ ਆਪਣੀ ਭੈਣ ਦਾ ਮੂੰਹ ਵੇਖ। ਮੈਂ ਇੱਕ ਦਮ ਵਧੀਆ ਆਂ, ਜੋ ਤੁਸੀ ਬਕਵਾਸ ਕਰਦੇ ਓ, ਸਮਝ ਗਿਆ ਨਾ। ਉਨ੍ਹਾਂ ਦੱਸਿਆ ਕਿ ਮੈਂ 2-3 ਸਾਲ ਪਹਿਲਾਂ ਜ਼ਰੂਰ ਡਿਪਰੈਸ਼ਨ 'ਚ ਸੀ ਪਰ ਹੁਣ ਇਨ੍ਹਾਂ ਚੀਜ਼ਾਂ ਤੋਂ ਮੈਂ ਬਾਹਰ ਨਿਕਲ ਆਈ ਹਾਂ। ਅਮਰੀਕਾ ਜਾ ਕੇ ਆਈ ਹਾਂ, ਘੁੰਮ ਰਹੀ ਆ, ਮਜ਼ੇ ਕਰ ਰਹੀ ਆ, ਇਹ ਡਿਪਰੈਸ਼ਨ 'ਚ ਹੁੰਦਾ ਹੈ?
https://www.instagram.com/reel/C5Oj5tyBr01/?utm_source=ig_web_copy_link
ਦੱਸਣਯੋਗ ਹੈ ਕਿ ਸੁਖਮਨ ਸੰਧੂ ਅਤੇ ਗਾਇਕ ਸ਼੍ਰੀ ਬਰਾੜ ਇੱਕ-ਦੂਜੇ ਤੋਂ ਵੱਖ ਹੋ ਚੁੱਕੇ ਹਨ। ਦੋਵਾਂ ਦਾ ਤਲਾਕ ਹੋ ਚੁੱਕਿਆ ਹੈ। ਇੱਕ ਇੰਟਰਵਿਊ ਦੌਰਾਨ ਸੁਖਮਨ ਵੱਲੋਂ ਗਾਇਕ 'ਤੇ ਕਈ ਦੋਸ਼ ਲਗਾਏ ਗਏ ਸਨ, ਜਿਸ 'ਚੋਂ ਇੱਕ ਧੋਖਾ ਦੇਣਾ ਵੀ ਸੀ। ਇਸ ਤੋਂ ਬਾਅਦ ਉਨ੍ਹਾਂ ਇੱਕ-ਦੂਜੇ ਨਾਲ ਤਲਾਕ ਲੈ ਕੇ ਦੂਰੀ ਬਣਾ ਲਈ। ਸ਼੍ਰੀ ਬਰਾੜ ਇੱਕ ਗਾਇਕ, ਸੰਗੀਤਕਾਰ ਅਤੇ ਲੇਖਕ ਹਨ, ਜਿਨ੍ਹਾਂ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ 'ਭਾਬੀ', ਬਾਰਬੀ ਮਾਨ ਨੂੰ 'ਜਾਨ' ਅਤੇ ਹੋਰ ਬਹੁਤ ਸਾਰੇ ਗੀਤਾਂ ਲਈ ਸਿੰਗਰਸ ਨੂੰ ਫੇਮਸ ਕੀਤਾ। ਉਹ ਪਹਿਲਾਂ ਲੇਖਕ ਅਤੇ ਫਿਰ ਗਾਇਕ ਵਜੋਂ ਉਭਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਤਿਹਾਸਕ 'ਕਿਸਾਨ ਅੰਦੋਲਨ' ਲਈ 'ਕਿਸਾਨ ਐਂਥਮ' (Kisaan Anthem) ਅਤੇ 'ਕਿਸਾਨ ਐਂਥਮ 2' (Kisaan Anthem 2) ਸ਼ਾਨਦਾਰ ਟਰੈਕ ਦਿੱਤੇ, ਜਿਨ੍ਹਾਂ ਦੇ ਬੋਲ ਹੁਣ ਵੀ ਲੋਕਾਂ ਦੇ ਦਿਲਾਂ 'ਚ ਰਾਜ਼ ਕਰਦੇ ਹਨ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।