ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਦਿੱਤੇ ਸੱਦੇ ’ਤੇ ਸ਼ੁੱਕਰਵਾਰ ਨੂੰ ’ਵਰਸਿਟੀ ਦੇ ਸਮੂਹ ਅਧਿਆਪਕਾਂ ਨੇ ਕਲਾਸਾਂ ਅਤੇ ਖੋਜ ਕਾਰਜਾਂ ਦਾ ਬਾਈਕਾਟ ਕੀਤਾ। ਅਧਿਆਪਕਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਅਜੇ ਤੱਕ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਨਹੀਂ ਕੀਤੀ ਗਈ ਹੈ ਜਦੋਂਕਿ ਅਗਸਤ ਮਹੀਨੇ ਦੀ ਤਨਖ਼ਾਹ ਵੀ ਬਕਾਇਆ ਹੋ ਗਈ ਹੈ। ਸੰਘ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਦਾਖ਼ਲੇ ਦੀ ਪ੍ਰਕਿਰਿਆ ਮੁਕੰਮਲ ਹੋਣ ’ਤੇ ਗ੍ਰਾਂਟ ਉਪਰੰਤ ਵੀ ਪਤਾ ਨਹੀਂ ਕੀ ਕਾਰਨ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਵਿਚ ਅਸਮਰਥ ਹੈ। ਜੁਲਾਈ ਮਹੀਨੇ ਦੀ ਤਨਖ਼ਾਹ ਲਈ 23 ਅਗਸਤ ਨੂੰ ਵੀ ਰੋਸ ਜ਼ਾਹਿਰ ਕੀਤਾ ਗਿਆ ਸੀ। ਹੁਣ ਫੇਰ ਤਨਖ਼ਾਹ ਨਾ ਮਿਲਣ ਕਰਕੇ ਕਲਾਸਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ’ਚੋਂ ਕੱਟੀ ਗਈ ਜੀਪੀਐੱਫ ਦੀ ਰਾਸ਼ੀ ਉਹਨਾਂ ਦੇ ਖਾਤਿਆਂ ਵਿਚ ਕਈ ਕਈ ਮਹੀਨੇ ਲੇਟ ਜਮ੍ਹਾਂ ਕਰਵਾਈ ਜਾਂਦੀ ਹੈ। ਇਹ ਜੀਪੀਐੱਫ ਦੀ ਫਰਵਰੀ 2023 ਮਹੀਨੇ ਤੋਂ ਬਾਅਦ ਜਿਹੜੀ ਰਾਸ਼ੀ ਖਾਤਿਆਂ ਵਿਚ ਜਮ੍ਹਾਂ ਨਹੀਂ ਕਰਵਾਈ ਗਈ ਉਹ ਤੁਰੰਤ ਕਾਰਵਾਈ ਜਾਵੇ। ਇਸ ਤੋਂ ਇਲਾਵਾ ਰੁਕੀਆਂ ਹੋਈਆਂ ਤਰੱਕੀਆਂ ਵੀ ਨਾ ਮਿਲਣ ਕਰਕੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ