ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਸੋਮਵਾਰ (9 ਅਕਤੂਬਰ) ਨੂੰ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਲਈ ਸੂਚੀ ਜਾਰੀ ਕੀਤੀ ਹੈ ਭਾਜਪਾ ਨੇ ਰਾਜਸਥਾਨ 'ਚ 41 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਦੋਂ ਕਿ ਛੱਤੀਸਗੜ੍ਹ ਵਿੱਚ 64 ਅਤੇ ਮੱਧ ਪ੍ਰਦੇਸ਼ ਵਿੱਚ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਛੱਤੀਸਗੜ੍ਹ ਲਈ ਭਾਜਪਾ ਦੀ ਇਹ ਦੂਜੀ ਅਤੇ ਮੱਧ ਪ੍ਰਦੇਸ਼ ਲਈ ਤੀਜੀ ਸੂਚੀ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮੱਧ ਪ੍ਰਦੇਸ਼ ਦੇ ਬੁਧਨੀ ਤੋਂ ਟਿਕਟ ਦਿੱਤੀ ਗਈ ਹੈ। ਉੱਥੇ ਹੀ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੂੰ ਦਤੀਆ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ।
ਰਾਜਸਥਾਨ ਦੇ ਸਵਾਈ ਮਾਧੋਪੁਰ ਤੋਂ ਰਾਜ ਸਭਾ ਮੈਂਬਰ ਕਿਰੋੜੀਲਾਲ ਮੀਨਾ ਨੂੰ ਟਿਕਟ ਦਿੱਤੀ ਗਈ ਹੈ। ਸੰਸਦ ਮੈਂਬਰ ਭਾਗੀਰਥ ਚੌਧਰੀ, ਬਾਲਕਨਾਥ, ਨਰਿੰਦਰ ਕੁਮਾਰ ਅਤੇ ਦੇਵਜੀ ਪਟੇਲ ਨੂੰ ਵੀ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੂੰ ਜੈਪੁਰ ਤੋਂ ਟਿਕਟ ਦਿੱਤੀ ਗਈ ਹੈ।
ਰਾਜਸਥਾਨ ਦੀ ਇਸ ਸੂਚੀ 'ਚ 19 ਸੀਟਾਂ ਅਜਿਹੀਆਂ ਹਨ, ਜਿਨ੍ਹਾਂ 'ਚ ਭਾਜਪਾ ਕਦੇ ਨਹੀਂ ਜਿੱਤ ਸਕੀ। ਪਿਛਲੀਆਂ ਚੋਣਾਂ 'ਚ ਬਾਕੀ ਸੀਟਾਂ 'ਤੇ ਭਾਜਪਾ ਹਾਰ ਗਈ ਸੀ। ਵਸੁੰਧਰਾ ਰਾਜੇ ਦੇ ਕਰੀਬੀ ਨਰਪਤ ਸਿੰਘ ਰਾਜਵੀ ਦੀ ਟਿਕਟ ਰੱਦ ਕਰਨ ਤੋਂ ਬਾਅਦ ਭਾਜਪਾ ਨੇ ਦੀਆਂ ਕੁਮਾਰੀ ਨੂੰ ਵਿਦਿਆਧਰ ਨਗਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ