ਰੋਡਵੇਜ਼ ਦੇ ਕੱਚੇ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ; ਸੀਐੱਮ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ, ਜਾਣੋ ਕੀ ਹਨ ਮੰਗਾਂ

Punjab Bus Strike Day 2 : ਅੱਜ ਦੂਜੇ ਦਿਨ ਵੀ ਪਨਬੱਸ਼ ਤੇ ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜਿਸ ਦੇ ਚੱਲਦੇ ਅੱਜ ਮੁੜ ਤੋਂ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਦਿਨ ਵੀ ਪੰਜਾਬ ਦੀਆਂ ਸੜਕਾਂ ’ਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਦੌੜਣਗੀਆਂ। ਅੱਜ ਕੱਚੇ ਕਾਮਿਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕਰਨਗੇ ਨਾਲ ਹੀ ਮੋਗਾ ਡੀਪੂ ਦੇ ਬਾਹਰ ਧਰਨੇ ’ਤੇ ਮੁਲਾਜ਼ਮਾਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਢਾਈ ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਹੋਈਆਂ। ਜਥੇਬੰਦੀ ਦੇ ਆਗੂ ਸੂਬਾ ਸਿੰਘ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬਣੇ ਵਿਧਾਇਕਾਂ ਤੇ ਕੈਬਿਨਟ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕੰਮ ਨਾਲ ਖੁਦ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਿਚੋਲਗੀ ਸਿਸਟਮ ਖਤਮ ਕੀਤਾ ਜਾਵੇਗਾ ਕਿਲੋਮੀਟਰ ਸਕੀਮਾਂ ਨੂੰ ਬੰਦ ਕਰਕੇ ਨਵੀਆਂ ਬੱਸਾਂ ਪਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਪੂਰਨ ਰੂਪ ਵਿੱਚ ਖਤਮ ਹੋਵੇਗਾ ਪਰ ਅੱਜ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ।
ਉਹਨਾਂ ਕਿਹਾ ਕਿ ਅੱਜ ਜਥੇਬੰਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਸਾਡੀਆਂ ਮੰਗਾ ਪ੍ਰਵਾਨ ਨਹੀਂ ਹੁੰਦੀਆਂ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।