ਮੋਰਚੇ ਦੇ ਹਾਲਾਤ ਸਾਂਵੇਂ ਹਨ। ਕਿਸਾਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਭੜਕਾਹਟ ਨਜ਼ਰ ਨਹੀਂ ਆ ਰਹੀ। ਕਿਸਾਨਾਂ ਨੇ ਦੱਸਿਆ ਕਿ ਉਹ ਆਪਣੇ ਆਗੂਆਂ ਦੇ ਫੈਸਲੇ ਅਨੁਸਾਰ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹਰ ਹੀਲੇ ਦਿੱਲੀ ਜਾਣਗੇ ਅਤੇ ਮੰਗਾਂ ਮੰਨਵਾਉਣ ਉਪਰੰਤ ਹੀ ਵਾਪਸ ਆਉਣਗੇ। ਉਨ੍ਹਾਂ ਦੱਸਿਆ ਕਿ ਦੋਵਾਂ ਫੋਰਮਾਂ ਦੇ ਪ੍ਰਮੁੱਖ ਆਗੂਆਂ ਦੀ ਸਮੁੱਚੇ ਭਾਰਤ ਦੀਆਂ 80 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਹੋ ਚੁੱਕੀ ਹੈ। ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਹੀ ਜਨਤਕ ਕੀਤਾ ਜਾਵੇਗਾ। ਉੱਧਰ ਬਾਰਡਰ ਉੱਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਆਪਣਾ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ