ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
.jpg)
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਅਜੈ ਸਿੰਘ, ਗੁਰਤਿੰਦਰਪਾਲ ਸਿੰਘ, ਬਿਕਰਮਜੀਤ ਸਿੰਘ, ਲਾਲ ਸਿੰਘ, ਰਵਿੰਦਰਜੀਤ ਸਿੰਘ, ਗੁਰਤਿੰਦਰਪਾਲ ਸਿੰਘ, ਅਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ। ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਿੱਖ ਧਰਮ ਦੇ ਉਹ ਮਰਗਦਰਸ਼ਕ ਹਨ ਜਿਨ੍ਹਾਂ ਨੇ ਛੋਟੀ ਉਮਰਾਂ ਵਿੱਚ ਵੱਡੇ ਪੂਰਨੇ ਪਾਏ।
ਸਿੱਖ ਇਤਿਹਾਸ ਦਾ ਇਹ ਪੰਨਾ ਜਿੱਥੇ ਪੂਰੀ ਕੌਮ ਲਈ ਪ੍ਰੇਰਣਾਦਾਇਕ ਹੈ ਉੱਥੇ ਹੀ ਖਾਸ ਤੌਰ `ਤੇ ਸਿੱਖ ਨੌਜੁਆਨੀ ਲਈ ਸਿੱਖ ਚੇਤਨਾ ਦਾ ਇੱਕ ਅਮਲ ਵੀ ਹੈ, ਜਿਸ ਦੀ ਰੋਸ਼ਨੀ ਵਿੱਚ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ `ਚ ਗੁਰਮੰਤਰ ਤੇ ਮੂਲਮੰਤਰ ਦੇ ਜਾਪ ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਵਾਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਮੂਲੀਅਤ ਕਰਕੇ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਦੇ ਇਤਿਹਾਸ ਅੰਦਰ ਇੱਕ ਮਿਸਾਲੀ ਪੰਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੌਮ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਇਸ ਤੋਂ ਸੇਧ ਲੈਂਦੀ ਰਹੇਗੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।