ਐਂਟਰਟੇਨਮੈਂਟ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੀ ਅੱਜ ਆਪਣਾ ਜਨਮਦਿਮ ਸੈਲੀਬ੍ਰੇਟ ਕਰ ਰਹੇ ਹਨ। ਹਾਲਹੀ 'ਚ ਬਾਪੂ ਬਲਕੌਰ ਨੇ ਪਤਨੀ ਚਰਨ ਕੌਰ ਦੇ ਬਰਥਡੇ 'ਤੇ ਕੇਕ ਕੱਟਦਿਆਂ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਚਰਨ ਕੌਰ ਆਪਣੇ ਨੰਨ੍ਹੇ ਪੁੱਤਰ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ।
ਇਸ ਤਸਵੀਰ ਨੂੰ ਸਾਂਝਾ ਕਰਦਿਆਂ ਬਾਪੂ ਬਲਕੌਰ ਨੇ ਕੈਪਸ਼ਨ 'ਚ ਲਿਖਿਆ ਹੈ, ''ਜ਼ਿੰਦਗੀ ਦੇ ਹਰੇਕ ਉਤਾਰ ਚੜਾ 'ਚ ਮੇਰੇ ਤੋਂ ਪਹਿਲਾਂ ਉਨ੍ਹਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ 'ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਤੁਹਾਡਾ ਧੰਨਵਾਦ। ਮੈਂ ਆਪ ਨੂੰ ਜਨਮਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ 'ਤੇ ਬਣੀ ਰਹੇ। ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ 😊🙏🏻❤️🎉#justiceforsidhumoosewala।''
ਦੱਸ ਦੇਈਏ ਕਿ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ 'ਚ ਦੂਜੇ ਬੱਚੇ ਨੂੰ ਜਨਮ ਦਿੱਤਾ। ਉਨ੍ਹਾਂ ਆਈ. ਵੀ. ਐੱਫ. ਰਾਹੀਂ ਬੱਚੇ ਨੂੰ ਜਨਮ ਦਿੱਤਾ ਗਿਆ। ਚਰਨ ਕੌਰ ਨੇ ਬੱਚੇ ਨੂੰ ਜਨਮ ਸਿਰਫ ਭਾਰਤ 'ਚ ਦਿੱਤਾ, ਉਨ੍ਹਾਂ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਇੰਗਲੈਂਡ ਦੇ ਲੰਡਨ 'ਚੋਂ ਕਰਵਾਇਆ ਸੀ।
ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਦਾ ਸਮਾਗਮ ਰੱਖਿਆ ਗਿਆ ਹੈ, ਜਿਸਦੀ ਜਾਣਕਾਰੀ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੋਸਟ ਸ਼ੇਅਰ ਕਰ ਦਿੱਤੀ ਗਈ ਸੀ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧੂ ਮੂਸੇਵਾਲਾ ਦੀ ਹਵੇਲੀ ਪ੍ਰਸ਼ੰਸਕਾਂ ਦੇ ਭਾਰੀ ਸੰਖਿਆਂ 'ਚ ਪਹੁੰਚਣ ਦੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।
ਸਬਜ਼ੀਆਂ ਦਾ ਸੁਆਦ ਹੀ ਨਹੀਂ ਬਲਕਿ ਸਿਹਤ ਨੂੰ ਵੀ ਬੇਹਤਰ ਬਣਾਉਂਦਾ ਹੈ ਜੀਰਾ
ਨਾਰਥ ਬਾਂਬੇ ਦੇ ਦੁਰਗਾ ਪੰਡਾਲ ’ਚ ਪੂਜਾ ਕਰਨ ਪੁੱਜੇ ਬਾਲੀਵੁੱਡ ਸਿਤਾਰੇ
ਸਰਪੰਚ ਬਣਨ ਮਗਰੋਂ ਐਮੀ ਵਿਰਕ ਦੇ ਪਿਤਾ ਦੇ ਬੋਲ, ਸ਼ਰੇਆਮ ਆਖੀ ਇਹ ਗੱਲ, ਹਰ ਪਾਸੇ ਹੋਣ ਲੱਗੀ ਚਰਚਾ