Sushant Singh Rajput ਨੂੰ ਯਾਦ ਕਰਕੇ ਭਾਵੁਕ ਹੋਈ ਭੈਣ ਸ਼ਵੇਤਾ ਸਿੰਘ ਕੀਰਤੀ....
ਅੱਜ ਯਾਨੀ 30 ਅਗਸਤ 2023 ਨੂੰ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਫਿਲਮੀ ਸਿਤਾਰਿਆਂ ਤੋਂ ਲੈ ਕੇ ਆਮ ਲੋਕ ਸੋਸ਼ਲ ਮੀਡੀਆ 'ਤੇ ਭੈਣਾਂ-ਭਰਾਵਾਂ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਮਰਹੂਮ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਆਪਣੇ ਭਰਾ ਨੂੰ ਯਾਦ ਕਰਦਿਆਂ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਸੁਸ਼ਾਂਤ ਸਿੰਘ ਰਾਜਪੂਤ ਨੂੰ ਇਸ ਦੁਨੀਆ ਤੋਂ ਗਏ 3 ਸਾਲ ਹੋ ਗਏ ਹਨ। ਇਨ੍ਹਾਂ ਤਿੰਨ ਸਾਲਾਂ 'ਚ ਅਦਾਕਾਰ ਦਾ ਪਰਿਵਾਰ ਉਨ੍ਹਾਂ ਨੂੰ ਦਿਨ-ਰਾਤ ਯਾਦ ਕਰਦਾ ਹੈ। ਪਿਛਲੇ ਤਿੰਨ ਸਾਲਾਂ ਤੋਂ ਅਦਾਕਾਰ ਦੀਆਂ ਚਾਰ ਭੈਣਾਂ ਦੀ ਰੱਖੜੀ ਹੁਣ ਕਿਸੇ ਦੇ ਹੱਥਾਂ 'ਤੇ ਨਹੀਂ ਬੰਨ੍ਹੀ। ਹਰ ਸਾਲ ਰੱਖੜੀ 'ਤੇ, ਸੁਸ਼ਾਂਤ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਆਪਣੇ ਭਰਾ ਨਾਲ ਬਿਤਾਏ ਪਲਾਂ ਦੀਆਂ ਯਾਦਾਂ ਸਾਂਝੀਆਂ ਕਰਦੀ ਹੈ। ਇਸ ਵਾਰ ਵੀ ਅਜਿਹਾ ਹੀ ਹੋਇਆ ਹੈ।