ਯੈਲੋ ਅਲਰਟ ਦਰਮਿਆਨ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ’ਤੇ ਬਰਫਬਾਰੀ ਹੋਈ ਅਤੇ ਰਾਜਧਾਨੀ ਸ਼ਿਮਲਾ ਸਮੇਤ ਕਈ ਜ਼ਿਲਿਆਂ ’ਚ ਭਾਰੀ ਮੀਂਹ ਪਿਆ।ਅਟਲ ਟਨਲ ਦੇ ਆਸ-ਪਾਸ, ਰੋਹਤਾਂਗ ਦੱਰਾ, ਸ਼ਿਕਾਰੀ ਦੇਵੀ ਅਤੇ ਕਮਰੁਨਾਗ ’ਚ ਬਰਫਬਾਰੀ ਕਾਰਨ ਸੈਲਾਨੀਆਂ ਦੀ ਆਵਾਜਾਈ ’ਤੇ ਰੋਕ ਲੱਗ ਗਈ ਹੈ ਅਤੇ ਮਨਾਲੀ-ਲੇਹ ਸੜਕ ਬੰਦ ਹੋ ਗਈ ਹੈ। ਸੋਲੰਗਨਾਲਾ ਅਤੇ ਮੜ੍ਹੀ ’ਚ ਹੀ ਸੈਲਾਨੀਆਂ ਨੂੰ ਰੋਕ ਦਿੱਤਾ ਗਿਆ ਹੈ।
ਉੱਥੇ ਹੀ, ਸੈਰ-ਸਪਾਟੇ ਵਾਲੇ ਸਥਾਨ ਗੁਲਮਰਗ ਸਮੇਤ ਜੰਮੂ-ਕਸ਼ਮੀਰ ਦੇ ਕਈ ਉੱਚਾਈ ਵਾਲੇ ਇਲਾਕਿਆਂ ’ਚ ਬਰਫਬਾਰੀ ਹੋਈ ਹੈ। ਜੰਮੂ, ਸਾਂਬਾ, ਕਠੂਆ ਅਤੇ ਊਧਮਪੁਰ ’ਚ ਰਾਤ ਤੋਂ ਹੀ ਭਾਰੀ ਮੀਂਹ ਦਾ ਦੌਰ ਜਾਰੀ ਹੈ। ਓਧਰ, ਪੰਜਾਬ, ਹਰਿਆਣਾ ਅਤੇ ਦਿੱਲੀ ’ਚ ਸ਼ੁੱਕਰਵਾਰ ਸਵੇਰੇ ਮੌਸਮ ਬਦਲ ਗਿਆ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ