'ਵਿਵਾਦ ਖਤਮ ਕਰਨ ਲਈ ਆਪਣੀ ਝੋਲੀ ਲਏ ਇਲਜ਼ਾਮ', ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹ ਲਾਏ ਜਾਣ 'ਤੇ ਬੋਲੇ ਸੁਖਬੀਰ ਸਿੰਘ ਬਾਦਲ

Shiromani Akali Dal Maghi Conference : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਵਿਖੇ ਪਾਰਟੀ ਦੇ ਸਾਬਕਾ ਐਮਐਲਏ ਕੰਵਰਜੀਤ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਜਾ ਰਹੇ ਮਾਘੀ ਮੇਲੇ ਦੌਰਾਨ ਅਕਾਲੀ ਦਲ ਵੱਲੋਂ ਕਾਨਫਰੰਸ ਕਰਨ ਨੂੰ ਲੈ ਕੇ ਕੀਤੀ ਗਈ। ਮੀਟਿੰਗ ਦੇ ਵਿੱਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਵੱਡੀ ਗਿਣਤੀ ਦੇ ਵਿੱਚ ਵਰਕਰ ਮੌਜੂਦ ਰਹੇ।ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਦੇ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਤੇ ਹਰ ਵਰਕਰ ਦੀ ਡਿਊਟੀ ਲਗਾਈ ਗਈ ਕਿ ਕਾਨਫਰੰਸ ਦੇ ਵਿੱਚ ਵੱਧ ਤੋਂ ਵੱਧ ਇਕੱਠ ਕੀਤਾ ਜਾਵੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਆਰਾਮ ਕਰ ਰਿਹਾ ਸੀ, ਅਕਾਲੀ ਦਲ ਖਤਮ ਨਹੀਂ ਹੋਇਆ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੀਆਂ ਤਾਕਤਾਂ ਆ ਰਹੀਆਂ ਹਨ, ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਸ਼੍ਰੋਮਣੀ ਅਕਾਲੀ ਦਲ ਖਤਮ ਹੋਣ ਵਾਲਾ ਨਹੀਂ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸੌ ਸਾਲ ਤੋਂ ਪੁਰਾਣੀ ਪਾਰਟੀ ਹੈ। ਉਹ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਬਾਰੇ ਵੀ ਬੋਲੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੇ ਲਈ ਬੇਅਦਬੀ ਦਾ ਝੂਠਾ ਇਲਜ਼ਾਮ ਲਗਾਇਆ ਤੇ ਇਸ ਉੱਤੇ ਵਾਰ ਵਾਰ ਸਿਆਸਤ ਕੀਤੀ ਜਾ ਰਹੀ ਸੀ, ਜਿਸ ਨੂੰ ਲੈ ਕੇ ਇਹ ਸਭ ਕੁਝ ਮੈਂ ਆਪਣੀ ਝੋਲੀ ਵਿੱਚ ਪਾ ਲਿਆ। ਹਾਲਾਂਕਿ ਉਸ ਵਕਤ ਮੈਂ ਇੱਥੇ ਮੌਜੂਦ ਵੀ ਨਹੀਂ ਸੀ।
ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ 'ਤੇ ਵੀ ਤੰਜ ਕਸੇ ਗਏ। ਉਨ੍ਹਾਂ ਨੇ ਕਿਹਾ ਕਿ 'ਆਪ' ਦੀ ਸਰਕਾਰ ਦੇ ਵਿੱਚ ਸ਼ਰੇਆਮ ਲੁੱਟਾਂ-ਖੋਹਾਂ ਹੋ ਰਹੀਆਂ ਹਨ ਤੇ ਗੈਂਗਸਟਰ ਕਿਸੇ ਨੂੰ ਵੀ ਫੋਨ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਤੁਸੀਂ ਇਹ ਨਵੀਂ ਪਾਰਟੀ ਦੀ ਸਰਕਾਰ ਬਣਾਈ ਹੈ ਇਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਹੀਂ ਮੰਨਦੀ ਤੇ ਜੋ ਇਹਨਾਂ ਵੱਲੋਂ ਆਪਣੇ ਨਵੇਂ ਤੋਂ ਨਵੇਂ ਜਥੇਦਾਰ ਖੜੇ ਕੀਤੇ ਹਨ ਕਿ ਉਹ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਹੀਂ ਮੰਨਦੇ ਹਨ। ਉਹਨਾਂ ਨੇ ਕਿਹਾ ਕਿ ਇੱਕ ਹੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਹੈ, ਜੋ ਖੇਤਰੀ ਪਾਰਟੀ ਹੈ ਤੇ ਸ੍ਰੀ ਅਕਾਲ ਤਖਤ ਨੂੰ ਮੰਨਦੀ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸੁਪਰੀਮ ਪਾਵਰ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।