ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਇਤਿਹਾਸਿਕ ਬੇਰੀਆਂ ਦੀ ਸਾਂਭ-ਸੰਭਾਲ ਲਈ ਪਹੁੰਚੀ ਟੀਮ

ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਇਤਿਹਾਸਿਕ ਬੇਰੀਆਂ ਦੀ ਸਾਂਭ-ਸੰਭਾਲ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਵੱਲੋਂ ਪਹੁੰਚ ਕੇ ਦੇਖਭਾਲ ਲਈ ਅਹਿਮ ਉਪਰਾਲੇ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ਤੇ ਇਹ ਇਤਿਹਾਸਿਕ ਬੇਰੀਆਂ ਦੀ ਸਾਂਭ ਸੰਭਾਲ ਲਈ ਕੰਮ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ 400 ਸਾਲ ਤੋਂ ਉੱਪਰ ਬੇਰ ਬਾਬਾ ਬੁੱਢਾ ਸਾਹਿਬ ਅਤੇ ਦੁੱਖ ਭੰਜਨੀ ਬੇਰੀ ਸਾਹਿਬ ਦੀ ਸੰਭਾਲ ਵਾਸਤੇ ਪਹੁੰਚੀ ਟੀਮ ਵੱਲੋਂ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਟੀਮ ਵੱਲੋਂ ਬੇਰੀਆਂ ਵਿੱਚ ਸੁੱਕੀ, ਬਿਮਾਰ ਅਤੇ ਕੀੜਾ ਲੱਗੀਆਂ ਟਾਹਣੀਆਂ ਦੀ ਕਾਟ ਸ਼ਾਂਟ ਕੀਤੀ ਗਈ ਹੈ ਤਾਂ ਜੋ ਇਸ ਵਿੱਚੋਂ ਬਿਮਾਰੀ ਲਗਾਉਣ ਵਾਲਾ ਕੀੜਾ ਖ਼ਤਮ ਕੀਤਾ ਜਾ ਸਕੇ। ਜਿਸ ਕਾਰਨ ਬੇਰੀਆਂ ਨੂੰ ਕੋਈ ਹੋਰ ਨੁਕਸਾਨ ਨਾ ਪਹੁੰਚ ਸਕੇ। ਉਹਨਾਂ ਨੇ ਦੱਸਿਆ ਕਿ ਖਾਸ ਕਰਕੇ ਬੇਰੀਆਂ ਦੇ ਫਲ ਲੱਗਣ ਤੋਂ ਬਾਅਦ ਇਨ੍ਹਾਂ ਦੇ ਪੱਤੇ ਝੜ ਜਾਂਦੇ ਹਨ ਅਤੇ ਲੱਕੜ ਵਿੱਚ ਵੀ ਕਮਜ਼ੋਰੀ ਆ ਜਾਂਦੀ ਹੈ। ਜਿਸ ਕਾਰਨ ਇਸ ਵਿੱਚੋਂ ਕੀੜਾ ਲੱਗੀ ਲੱਕੜ ਨੂੰ ਛਾਂਟ ਕੇ ਇਸ ਉੱਤੇ ਜੈਵਿਕ ਦਵਾਈ ਦਾ ਸਪਰੇ ਕੀਤਾ ਜਾਂਦਾ ਹੈ ਅਤੇ ਇਸ ਉੱਤੇ ਪੂਰੀ ਤਰ੍ਹਾਂ ਨਾਲ ਧੁੱਪ ਦਾ ਪੈਣਾ ਵੀ ਜ਼ਰੂਰੀ ਹੁੰਦਾ ਹੈ। ਜਿਸ ਨਾਲ ਇਹਨਾਂ ਦੀ ਉਮਰ ਹੋਰ ਵੀ ਵੱਧ ਜਾਂਦੀ ਹੈ।
ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਡੀ ਟੀਮ ਵੱਲੋਂ ਪੰਜਾਬ ਅਤੇ ਹੋਰ ਸਟੇਟਾਂ ਵਿੱਚ ਵੀ ਇਤਿਹਾਸਿਕ ਗੁਰਦੁਆਰੇ ਸਾਹਿਬਾਂ ਵਿੱਚ ਲੱਗੇ ਪੁਰਾਣੇ ਇਤਿਹਾਸਿਕ ਦਰਖਤਾਂ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਜਾ ਰਹੀ ਹੈ। ਇਨ੍ਹਾਂ ਵੱਲੋਂ ਟੀਮ ਹੋਰ ਜਿੰਨੇ ਵੀ ਇਤਿਹਾਸਿਕ ਗੁਰਦੁਆਰੇ ਜਿਸ ਤਰ੍ਹਾਂ ਗੁਰਦੁਆਰਾ ਬੇਰ ਸਾਹਿਬ , ਗੁਰਦੁਆਰਾ ਟਿਕਾਣਾ ਸਾਹਿਬ, ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਹੋਰ ਵੀ ਐੱਸਜੀਪੀਸੀ ਦੇ ਗੁਰਦੁਆਰਿਆਂ ਵਿੱਚ ਇਤਿਹਾਸਿਕ ਦਰਖ਼ਤਾਂ ਦੀ ਸੇਵਾ ਜ਼ਿੰਮੇਵਾਰੀ ਲੁਧਿਆਣੇ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰ ਰਹੀ ਹੈ। ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਇਹਨਾਂ ਇਤਿਹਾਸਿਕ ਬੇਰੀਆਂ ਨੂੰ ਪ੍ਰਸ਼ਾਦ ਖਾਣ ਤੋਂ ਬਾਅਦ ਥਿੰਦੇ ਵਾਲੇ ਹੱਥ ਨਾ ਲਗਾਏ ਜਾਣ ਅਤੇ ਨਾ ਹੀ ਇਹਨਾਂ ਦੀਆਂ ਜੜਾਂ ਵਿੱਚ ਲੂਣ ਦੇ ਪੈਗਟ ਰੱਖੇ ਜਾਣ, ਉਹਨਾਂ ਕਿਹਾ ਕਿ ਕਈ ਵਾਰ ਸ਼ਰਧਾਲੂ ਸ਼ਰਧਾ ਨਾਲ ਲੂਣ ਦੇ ਪੈਗਟ ਇੱਥੇ ਰੱਖ ਜਾਂਦੇ ਹਨ। ਜੇਕਰ ਇਹਨਾਂ ਵਿੱਚੋਂ ਇੱਕ ਵੀ ਪੈਗਟ ਖੁੱਲ ਜਾਵੇ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।