ਦਹੀਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਨਿਯਮਿਤ ਤੌਰ 'ਤੇ ਡਾਈਟ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਨੂੰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਦਹੀਂ ਚਮੜੀ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਦੀ ਵਰਤੋਂ ਕਰਕੇ ਤੁਸੀਂ ਘਰ 'ਚ ਕਈ ਤਰ੍ਹਾਂ ਦੇ ਫੇਸ ਪੈਕ ਬਣਾ ਸਕਦੇ ਹੋ। ਇਨ੍ਹਾਂ ਨੂੰ ਚਿਹਰੇ 'ਤੇ ਲਗਾਉਣ ਨਾਲ ਤੁਸੀਂ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਇਹ ਫੇਸ ਪੈਕ ਖੁਸ਼ਕ ਚਮੜੀ ਲਈ ਬਹੁਤ ਕਾਰਗਰ ਸਾਬਤ ਹੋ ਸਕਦਾ ਹੈ। ਇਸ ਨੂੰ ਬਣਾਉਣ ਲਈ ਇਕ ਕਟੋਰੀ 'ਚ 2 ਚਮਚ ਦਹੀਂ ਲਓ, ਉਸ 'ਚ ਇਕ ਚਮਚ ਸ਼ਹਿਦ ਮਿਲਾਓ। ਇਸ ਮਿਸ਼ਰਣ ਨੂੰ ਆਪਣੇ ਚਿਹਰੇ 'ਤੇ ਲਗਾਓ। ਲਗਭਗ 15-20 ਮਿੰਟ ਬਾਅਦ ਠੰਢੇ ਪਾਣੀ ਨਾਲ ਧੋ ਲਓ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੱਦੇਨਜ਼ਰ DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
OTT Year-Ender 2024 : Amar Singh Chamkila ਤੋਂ Maharaj ਤੱਕ, ਇਹ 10 ਫਿਲਮਾਂ ਰਹੀਆਂ ਓਟੀਟੀ ਪਲੇਟਫਾਰਮ 'ਤੇ ਮੋਹਰੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ