16 ਕਿਲੋ ਅਫੀਮ ਤੇ ਸਵਾ ਦੋ ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ
.jpg)
ਪਟਿਆਲਾ/ਘੱਗਾ, 12 ਮਈ
ਪਟਿਆਲਾ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸੀ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ, 2.30 ਲੱਖ ਦੀ ਡਰੱਗ ਮਨੀ ਸਮੇਤ ਅੰਤਰਰਾਸ਼ਟਰੀ ਗਰੋਹ ਦੇ 3 ਮੈਬਰ ਕਾਬੂ ਕੀਤੇ ਗਏ ਹਨ। ਪਟਿਆਲਾ ਜ਼ਿਲ੍ਹੇ ਅੰਦਰ ਇਸ ਸਾਲ ਅਫੀਮ ਦੀ ਹੋਈ ਇਹ ਸਭ ਤੋਂ ਵੱਡੀ ਰਿਕਵਰੀ ਹੈ। ਇਹ ਜਾਣਕਾਰੀ ਅੱਜ ਪੁਲੀਸ ਲਾਈਨ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਵਰੁਣ ਸ਼ਰਮਾ ਨੇ ਦਿੱਤੀ। ਉਨ੍ਹਾ ਦੱਸਿਆ ਕਿ ਪਟਿਆਲਾ ਦੇ ਐਸਪੀ (ਡੀ) ਗੁਰਬੰਸ ਸਿੰਘ ਬੈਂਸ ਦੀ ਦੇਖਰੇਖ ਅਤੇ ਪਾਤੜਾਂ ਦੇ ਡੀਐਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠਾਂ ਥਾਣਾ ਘੱਗਾ ਦੇ ਐਸਐਚਓ ਰਸ਼ਵਿੰਦਰ ਸਿੰਘ (ਟਰੇਨੀ ਡੀਐਸਪੀ) ਅਤੇ ਕਾਊਂਟਰ ਇੰਟੈਲੀਜੈਂਸ ਪਟਿਆਲਾ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਵੱਲੋਂ ਕਾਰਵਾਈ ਕੀਤੀ ਗਈ। ਮੁਲਜ਼ਮਾਂ ਦੀ ਸ਼ਨਾਖਤ ਅਮਰਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ, ਹਰਮਨਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀਅਨ ਸੁਨਾਮ ਵਜੋਂ ਹੋਈ ਹੈ। ਇਹ ਸਾਰੇ ਕਾਰ ਵਿਚ ਸਵਾਰ ਸਨ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।