ਸ੍ਰੀ ਕੀਰਤਪੁਰ ਸਾਹਿਬ - ਇਕ ਪਾਸੇ ਜਿੱਥੇ ਅੱਜ ਦੇਸ਼ ਭਰ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਸ੍ਰੀ ਕੀਰਤਪੁਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਸਾਖੀ ਦਾ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ।
ਦਰਅਸਲ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ। ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਟਕੈਕਟਰ ਦੀ ਬ੍ਰੇਕ ਫੇਲ ਹੋਣ ਕਾਰਨ ਸੰਗਤ ਨਾਲ ਭਰੀ ਇਕ ਟਰੈਕਟਰ ਟਰਾਲੀ ਸੜਕ ਦੇ ਨਾਲ-ਨਾਲ ਨਾਲੇ 'ਚ ਜਾ ਵੱਜੀ, ਜਿਸ ਦੇ ਦੋਵੇਂ ਟਾਇਰ ਟੁੱਟ ਗਏ ਅਤੇ ਇਕ ਨੌਜਵਾਨ ਟਰੈਕਟਰ ਦੇ ਪਿਛਲੇ ਟਾਇਰ ਹੇਠਾਂ ਆ ਗਿਆ।
ਇਸ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਕ-ਦੂਜੇ ਨਾਲ ਸਬੰਧਤ ਬਜ਼ੁਰਗ ਅਤੇ ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ