ਇਟਲੀ ਭੇਜਣ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰ ਕੇ ਏਜੰਟ ਹੋਇਆ ਫਰਾਰ, ਲੋਕਾਂ ਨੇ ਘਰ ਦੇ ਬਾਹਰ ਦਿੱਤਾ ਧਰਨਾ
![](/public/uploads/files/Kontol/1nae8177_bi.jpg)
ਫਤਹਿਗੜ੍ਹ ਸਾਹਿਬ ਦੇ ਲਿੰਕਨ ਰੋਡ 'ਤੇ ਰਹਿਣ ਵਾਲੇ ਇੱਕ ਟਰੈਵਲ ਏਜੰਟ 'ਤੇ ਇਟਲੀ ਭੇਜਣ ਦੇ ਨਾਂ 'ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਏਜੰਟ ਤੋਂ ਦੁਖੀ ਲੋਕਾਂ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਏਜੰਟ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਏਜੰਟ 'ਤੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਕਰੀਬ 25 ਲੋਕਾਂ ਤੋਂ ਕਰੀਬ 3 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਵਲ ਏਜੰਟ ਇਟਲੀ ਭੱਜ ਗਿਆ ਹੈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੀੜਤਾਂ ਦੇ ਸਮਰਥਨ ਵਿੱਚ ਆਈ ਹੈ। ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ਸਿੰਘ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤਾਂ ਨੇ ਇਨਸਾਫ਼ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਸੀ। ਯੂਨੀਅਨ ਪੀੜਤਾਂ ਨੂੰ ਨਾਲ ਲੈ ਕੇ ਏਜੰਟ ਦੇ ਘਰ ਦੇ ਬਾਹਰ ਧਰਨਾ ਦੇਣ ਪਹੁੰਚੀ। ਜੇਕਰ ਏਜੰਟ ਨੇ ਪੈਸੇ ਵਾਪਸ ਨਾ ਕੀਤੇ ਤਾਂ ਇੱਥੇ ਧਰਨਾ ਦਿੱਤਾ ਜਾਵੇਗਾ। ਇਟਲੀ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਲੋਕਾਂ 'ਚੋਂ ਕਈਆਂ ਨੇ ਆਪਣੇ ਘਰ ਵੇਚ ਦਿੱਤੇ ਅਤੇ ਕਈਆਂ ਨੇ ਕਰਜ਼ਾ ਲੈ ਕੇ ਏਜੰਟ ਨੂੰ ਲੱਖਾਂ ਰੁਪਏ ਦਿੱਤੇ ਹੋਏ ਹਨ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ