ਉੱਤਰਾਖੰਡ ‘ਆਲ ਸੀਜ਼ਨ’ ਸੈਰ-ਸਪਾਟਾ ਕੇਂਦਰ ਬਣੇ: ਮੋਦੀ

ਹਰਸਿਲ (ਉੱਤਰਾਖੰਡ), 6 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਵਿੱਚ ਸਾਰਾ ਸਾਲ ਸੈਰ-ਸਪਾਟੇ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਅੱਜ ਕਿਹਾ ਕਿ ਇਸ ਖੂਬਸੂਰਤ ਪਹਾੜੀ ਸੂਬੇ ਵਿੱਚ ਕੋਈ ‘ਆਫ਼ ਸੀਜ਼ਨ’ ਨਹੀਂ ਹੋਣਾ ਚਾਹੀਦਾ ਅਤੇ ਹਰੇਕ ਸੀਜ਼ਨ ‘ਆਨ ਸੀਜ਼ਨ’ ਰਹੇ ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡੀ ਪੱਧਰ ’ਤੇ ਮਜ਼ਬੂਤ ਮਿਲੇਗੀ। ਮੁਖਵਾ ਵਿੱਚ ਦੇਵੀ ਗੰਗਾ ਦੇ ਸਰਦ ਰੁੱਤ ਨਿਵਾਸ ਸਥਾਨ ਵਿੱਚ ਪੂਜਾ ਕਰਨ ਤੋਂ ਬਾਅਦ ਹਰਸਿਲ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਸੈਲਾਨੀ ਸਰਦੀਆਂ ਵਿੱਚ ਵੀ ਸੂਬੇ ’ਚ ਆਉਣਗੇ ਤਾਂ ਉਨ੍ਹਾਂ ਨੂੰ ਉੱਤਰਾਖੰਡ ਦੀ ਅਸਲ ਸੁੰਦਰਤਾ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਦੇਵੀ ਗੰਗਾ ਦੇ ਸਰਦੀਆਂ ਦੇ ਨਿਵਾਸ ਸਥਾਨ ਮੁਖਵਾ ਵਿੱਚ ਆ ਕੇ ਧੰਨ ਹੋ ਗਏ ਹਨ। ਉਨ੍ਹਾਂ ਕਿਹਾ, ‘‘ਮੈਨੂੰ ਮਾਂ ਗੰਗਾ ਨੇ ਸੱਦਿਆ ਹੈ। ਉਨ੍ਹਾਂ ਦੇ ਆਸ਼ੀਰਵਾਦ ਨਾਲ ਮੈਂ ਕਾਸ਼ੀ ਤੱਕ ਪੁੱਜਿਆ ਅਤੇ ਸੰਸਦ ਮੈਂਬਰ ਦੇ ਰੂਪ ਵਿੱਚ ਉੱਥੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਕੁਝ ਮਹੀਨੇ ਪਹਿਲਾਂ ਮੈਨੂੰ ਅਹਿਸਾਸ ਹੋਇਆ ਕਿ ਜਿਵੇਂ ਮਾਂ ਗੰਗਾ ਨੇ ਮੈਨੂੰ ਗੋਦ ਲੈ ਲਿਆ ਹੈ।’’ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਸਵੇਰੇ ਦੇਹਰਾਦੂਨ ਨੇੜੇ ਜੌਲੀਗ੍ਰਾਂਟ ਹਵਾਈ ਅੱਡੇ ’ਤੇ ਪੁੱਜੇ ਜਿੱਥੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਵਿਧਾਨ ਸਭਾ ਸਪੀਕਰ ਰਿਤੂ ਖੰਡੂਰੀ ਭੂਸ਼ਨ ਅਤੇ ਹੋਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੋਂ ਹੈਲੀਕਾਪਟਰ ਰਾਹੀਂ ਉਹ ਸਿੱਧੇ ਮੁਖਵਾ ਪੁੱਜੇ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ‘ਨਮਾਮੀ ਗੰਗਾ’ ਯੋਜਨਾ ਤਹਿਤ ਜਾਰੀ ਧਨ ਦੀ 55 ਫੀਸਦ ਰਾਸ਼ੀ ਖਰਚ ਨਹੀਂ ਕੀਤੀ ਗਈ ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਦੀ ਸਫਾਈ ਦੀ ਆਪਣੀ ਗਾਰੰਟੀ ਵਿਸਾਰ ਦਿੱਤੀ ਹੈ ਅਤੇ ਸਫਾਈ ਦੇ ਨਾਮ ’ਤੇ ਮਾਂ ਗੰਗਾ ਨੂੰ ਸਿਰਫ਼ ਧੋਖਾ ਦਿੱਤਾ ਹੈ। ਖੜਗੇ ਨੇ ‘ਐਕਸ’ ਉੱਤੇ ਪੋਸਟ ਕੀਤਾ, ‘‘ਮੋਦੀ ਜੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ‘ਮਾਂ ਗੰਗਾ ਨੇ ਸੱਦਿਆ ਹੈ’ ਪਰ ਸੱਚ ਇਹ ਹੈ ਕਿ ਉਹ ਗੰਗਾ ਦੀ ਸਫ਼ਾਈ ਬਾਰੇ ਆਪਣੀ ਗਾਰੰਟੀ ਭੁੱਲ ਚੁੱਕੇ ਹਨ।’’
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਉਨ੍ਹਾਂ ਦੀ ‘ਕੂਟਨੀਤਕ ਲੀਡਰਸ਼ਿਪ’ ਅਤੇ ‘ਵਡਮੁੱਲੀ ਸਹਾਇਤਾ’ ਲਈ ਵੱਕਾਰੀ ‘ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਵਿਦੇਸ਼ ਮਾਮਲਿਆਂ ਤੇ ਟੈਕਸਟਾਈਲ ਰਾਜ ਮੰਤਰੀ ਪਬਿਤਰਾ ਮਾਰਗੇਰੀਟਾ ਨੇ ਬਾਰਬਾਡੋਸ ਦੇ ਬਰਿੱਜਟਾਊਨ ’ਚ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਹ ਸਨਮਾਨ ਪ੍ਰਾਪਤ ਕੀਤਾ। ਮੰਤਰਾਲੇ ਨੇ ਕਿਹਾ ਕਿ ਇਹ ਐਵਾਰਡ ਦੋਵਾਂ ਮੁਲਕਾਂ ਵਿਚਾਲੇ ‘ਮਜ਼ਬੂਤ ਦੋਸਤੀ’ ਦਾ ਪ੍ਰਤੀਕ ਹੈ। ਮੰਤਰਾਲੇ ਨੇ ਕਿਹਾ, ‘ਪੁਰਸਕਾਰ ਦਾ ਐਲਾਨ ਬਾਰਬਾਡੋਸ ਦੀ ਪ੍ਰਧਾਨ ਮੰਤਰੀ ਮੀਆ ਅਮੋਰ ਮੋਟਲੇ ਨੇ 20 ਨਵੰਬਰ, 2024 ਨੂੰ ਗੁਆਨਾ ਦੇ ਜੌਰਜਟਾਊਨ ’ਚ ਦੂਜੇ ਭਾਰਤ-ਕੈਰੀਕਾਮ ਆਗੂਆਂ ਦੇ ਸਿਖ਼ਰ ਸੰਮੇਲਨ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਦੌਰਾਨ ਕੀਤਾ ਸੀ।’ ਪ੍ਰਧਾਨ ਮੰਤਰੀ ਦੀ ਤਰਫੋਂ ਐਵਾਰਡ ਹਾਸਲ ਕਰਦਿਆਂ ਮਾਰਗੇਰੀਟਾ ਨੇ ਇਸ ਸਨਮਾਨ ਲਈ ਧੰਨਵਾਦ ਕੀਤਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਸਹਿਕਾਰੀ ਖੇਤਰ ਦੇ ਵਿਕਾਸ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਭਾਰਤੀ ਸਹਿਕਾਰੀ ਖੇਤਰ ਦੇ ਵਿਕਾਸ ਲਈ ਆਲਮੀ ਸਹਿਕਾਰੀ ਸੰਸਥਾਵਾਂ ਨਾਲ ਸਾਂਝੇਦਾਰੀ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਹਿਕਾਰੀ ਸੰਸਥਾਵਾਂ ਰਾਹੀਂ ਜੈਵਿਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ। ਮੋਦੀ ਨੇ ਖੇਤੀਬਾੜੀ ’ਚ ਵਾਧੇ ਲਈ ਡਿਜੀਟਲ ਜਨਤਕ ਢਾਂਚੇ (ਐਗਰੀਸਟੈਕ) ਦੇ ਇਸਤੇਮਾਲ ਤੇ ਸਹਿਕਾਰੀ ਖੇਤਰ ’ਚ ਸਬੰਧਤ ਗਤੀਵਿਧੀਆਂ ਵਧਾਉਣ ਅਤੇ ਯੂਪੀਆਈ ਨੂੰ ਰੁਪੇਅ ਕਿਸਾਨ ਕ੍ਰੈਡਿਟ ਕਾਰਡ ਨਾਲ ਜੋੜਨ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਮੀਟਿੰਗ ਵਿੱਚ ਖੇਤਰ ’ਚ ਤਕਨੀਕੀ ਤਰੱਕੀ ਰਾਹੀਂ ਬਦਲਾਅ ਲਿਆਉਣ ਵਾਲੀਆਂ ‘ਸਹਿਕਾਰੀ ਕਮੇਟੀਆਂ ਵਿੱਚ ਨੌਜਵਾਨਾਂ ਤੇ ਔਰਤਾਂ ਦੀ ਹਿੱਸੇਦਾਰੀ ਵਧਾਉਣ ਦੀ ਯੋਜਨਾ ਅਤੇ ਸਹਿਕਾਰਤਾ ਮੰਤਰਾਲੇ ਦੇ ਵੱਖ ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।