ਨਵੀਂ ਦਿੱਲੀ- ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਓਲੰਪੀਅਨ ਮੁੱਕੇਬਾਜ਼ ਅਤੇ ਕਾਂਗਰਸ ਨੇਤਾ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ, ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਦੱਖਣ ਦਿੱਲੀ ਤੋਂ ਪਾਰਟੀ ਦੇ ਉਮੀਦਵਾਰ ਰਾਮਵੀਰ ਸਿੰਘ ਬਿਥੂੜੀ ਦੀ ਮੌਜੂਦਗੀ 'ਚ ਵਿਜੇਂਦਰ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਪਿਛਲੇ ਕੁਝ ਦਿਨਾਂ ਤੋਂ ਅਜਿਹੀ ਚਰਚਾ ਸੀ ਕਿ ਕਾਂਗਰਸ ਉਨ੍ਹਾਂ ਨੂੰ ਮਥੁਰਾ ਤੋਂ ਅਦਾਕਾਰਾ ਅਤੇ ਮੌਜੂਦਾ ਸੰਸਦ ਮੈਂਬਰ ਹੇਮਾ ਮਾਲਿਨੀ ਖ਼ਿਲਾਫ਼ ਮੈਦਾਨ 'ਚ ਉਤਾਰ ਸਕਦੀ ਹੈ।
ਸਿੰਘ ਜਾਟ ਭਾਈਚਾਰੇ ਨਾਲ ਤਾਲੁਕ ਰੱਖਦੇ ਹਨ, ਜਿਸ ਦਾ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਵੱਡੀ ਗਿਣਤੀ 'ਚ ਸੀਟਾਂ 'ਤੇ ਰਾਜਨੀਤਕ ਪ੍ਰਭਾਵ ਹੈ। ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਦੱਖਣ ਦਿੱਲੀ ਸੀਟ ਤੋਂ ਕਾਂਗਰਸ ਦੇ ਟਿਕਟ 'ਤੇ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ 2008 ਬੀਜਿੰਗ ਓਲੰਪਿਕ 'ਚ ਮੁੱਕੇਬਾਜ਼ੀ 'ਚ ਕਾਂਸੀ ਤਮਗਾ ਜਿੱਤਿਆ ਸੀ. ਉਨ੍ਹਾਂ ਨੇ ਕਈ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਵੀ ਦੇਸ਼ ਲਈ ਤਮਗੇ ਜਿੱਤੇ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ