ਫਾਈਬਰ ਨਾਲ ਭਰਪੂਰ ਹੁੰਦੀ ਹੈ ਬੇਹੀ ਰੋਟੀ
ਰਾਤ ਦਾ ਬਚਿਆ ਭੋਜਨ ਸਵੇਰ ਦੇ ਸਮੇਂ ਖਾਣਾ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 12 ਘੰਟਿਆਂ ਤੋਂ ਜ਼ਿਆਦਾ ਰੱਖਿਆ ਹੋਇਆ ਭੋਜਨ ਫੂਡ ਪੋਇਜ਼ਨਿੰਗ ਵਰਗੀਆਂ ਕਈ ਬੀਮਾਰੀਆਂ ਪੈਦਾ ਕਰਦਾ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਬੇਹੀ ਰੋਟੀ ਖਾਣ ਨਾਲ ਪੋਸ਼ਕ ਤੱਤਾਂ ਦੀ ਮਾਤਰਾ ਘੱਟ ਹੋਣ ਲੱਗਦੀ ਹੈ। ਅਜਿਹੇ ਭੋਜਨ ਅਕਸਰ ਲੋਕ ਦੁਬਾਰਾ ਗਰਮ ਕਰਨ ਤੋਂ ਬਾਅਦ ਹੀ ਖਾਂਦੇ ਹਨ, ਜਦਕਿ ਅਜਿਹਾ ਕਰਨਾ ਸਰੀਰ ਲਈ ਖ਼ਤਰਨਾਕ ਹੁੰਦਾ ਹੈ। ਅਨਾਜ ਨਾਲ ਬਣੀ ਰੋਟੀ ਇਸ ਮਾਮਲੇ 'ਚ ਬਿਲਕੁਲ ਵੱਖ ਹੈ। ਬੇਹੀ ਰੋਟੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਰੋਟੀ 'ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਭੋਜਨ ਨੂੰ ਪਚਾਉਣ 'ਚ ਕਾਫ਼ੀ ਮਦਦ ਕਰਦੀ ਹੈ। ਬੇਹੀ ਰੋਟੀ ਖਾਣ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।