ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੁੱਡਾ ਅਧੀਨ ਆਉਂਦੇ ਅਰਬਨ ਅਸਟੇਟ ਵਿੱਚ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇੱਥੇ ਅਰਬਨ ਅਸਟੇਟ ਫੇਜ਼ 3 ਵਿੱਚ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਮੇਂ ’ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ ’ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜ਼ਾਂ ਉਲੀਕੀਆਂ ਹਨ
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ ’ਚ ਜਿੱਥੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਇੱਥੋਂ ਦੇ ਨਿਵਾਸੀਆਂ ਨੂੰ ਵੀ ਇਸ ਪ੍ਰਾਜੈਕਟ ਦਾ ਪਾਣੀ 24 ਘੰਟੇ ਮਿਲੇਗਾ। ਇਸ ਤੋਂ ਬਿਨਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੇਂ ਬੂਟੇ ਵੀ ਲਗਾਏ ਜਾਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਰਕੇ ਨੁਕਸਾਨੀ ਗਈ 1.1 ਕਿਲੋਮੀਟਰ ਸਾਧੂ ਬੇਲਾ ਰੋਡ ਦੇ ਨਵੀਨੀਕਰਨ ’ਤੇ 183.13 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਬਿਨਾਂ ਸਾਧੂ ਬੇਲਾ ਤੋਂ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਅਰਬਨ ਅਸਟੇਟ ਦੀ ਪੈਰੀਫੇਰੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰ ਕੇ ਉਸਾਰੀ ਕੀਤੀ ਜਾਵੇਗੀ ਜਦੋਂ ਕਿ ਨਾਭਾ ਰੋਡ ’ਤੇ ਉਸਾਰੇ ਗਏ ਪੁੱਡਾ ਐਨਕਲੇਵ-1 ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ 3 ਪਾਰਕ ਬਣਾਏ ਜਾਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਅਰਬਨ ਅਸਟੇਟ ਦੇ ਫੇਜ਼ 3 ਵਿੱਚ ਇੱਕ ਕਮਰਸ਼ੀਅਲ ਮਾਰਕੀਟ 5.42 ਏਕੜ ਰਕਬੇ ਵਿੱਚ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ 32 ਸ਼ੋਰੂਮ ਤੇ 34 ਦੁਕਾਨਾਂ ਬਣਾਈਆਂ ਜਾਣਗੀਆਂ ਤੇ ਇਸ ਕੰਮ ਉਪਰ 571.10 ਲੱਖ ਰੁਪਏ ਖਰਚੇ ਜਾਣਗੇ ਜਦੋਂਕਿ ਸਾਧੂ ਬੇਲਾ ਸੜਕ ਦੇ ਨਾਲ ਨਵੇਂ ਬਣਾਏ ਗਏ ਫੇਜ਼-4 ਵਿੱਚ 1.86 ਏਕੜ ਜ਼ਮੀਨ ਅੰਦਰ 256.86 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਸ਼ੀਅਲ ਮਾਰਕੀਟਾਂ ਤਿਆਰ ਕੀਤੀਆਂ ਜਾਣਗੀਆਂ, ਜਿੱਥੇ 42 ਸ਼ੋਰੂਮ, 48 ਸ਼ਾਪਸ ਅਤੇ 7 ਬੂਥ ਕੱਟੇ ਜਾਣਗੇ। ਇਸ ਦੇ ਨਾਲ ਹੀ 26.76 ਏਕੜ ਸਕੀਮ ਅਰਬਨ ਅਸਟੇਟ ਫੇਜ਼ 1 ਨੂੰ ਜੋੜਦੀ ਸੜਕ 80 ਫੁੱਟੀ ਤੇ 300 ਮੀਟਰ ਸੜਕ ਦੀ ਉਸਾਰੀ ਵੀ ਵੀ 36.32 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ