ਸਨਅਤੀ ਖੇਤਰ ਵਿੱਚ ਝੁੱਗੀਆਂ ’ਤੇ ਚੱਲਿਆ ਪੀਲਾ ਪੰਜਾ

ਮਾਲੇਰਕੋਟਲਾ, 16 ਅਪਰੈਲ
ਇੱਥੋਂ ਦੇ ਸਨਅਤੀ ਖੇਤਰ ’ਚ ਕਈ ਦਹਾਕਿਆਂ ਤੋਂ ਝੁੱਗੀਆਂ-ਝੌਪੜੀਆਂ ਬਣਾ ਕੇ ਰਹਿ ਰਹੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ’ਤੇ ਅੱਜ ਪੀਲਾ ਪੰਜਾ ਚੱਲਿਆ। ਜਾਣਕਾਰੀ ਅਨੁਸਾਰ ਇੱਥੇ ਬਿਜਲੀ ਗਰਿੱਡ ਬਣਾਉਣ ਲਈ ਜਗ੍ਹਾ ਖਾਲੀ ਕਰਵਾਉਣ ਵਾਸਤੇ ਪਾਵਰਕੌਮ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਪੁਲੀਸ ਦੀ ਮੌਜੂਦਗੀ ’ਚ ਬੁਲਡੋਜ਼ਰਾਂ ਦੀ ਮਦਦ ਨਾਲ ਲਗਪਗ 40 ਝੁੱਗੀਆਂ ਨੂੰ ਢਾਹ ਦਿੱਤਾ। ਝੁੱਗੀ ਵਾਸੀਆਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਉਨ੍ਹਾਂ ਲਈ ਬਦਲਵੀਂ ਜਗ੍ਹਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਝੁੱਗੀਆਂ ’ਤੇ ਪੀਲਾ ਪੰਜਾ ਚੱਲਣ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਮੌਕੇ ’ਤੇ ਪੁੱਜ ਕੇ ਜੇਸੀਬੀ ਮਸ਼ੀਨ ਅੱਗੇ ਖੜ੍ਹ ਗਏ। ਸ੍ਰੀ ਰਾਜਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਗ਼ਰੀਬਾਂ ਕਰਕੇ ਹੀ ਸੱਤਾ ’ਚ ਆਈ ਸੀ, ਉਨ੍ਹਾਂ ਕਿਹਾ ਕਿ ਇਹ ਪੰਜਾ ਗ਼ਰੀਬਾਂ ਦੀਆਂ ਝੁੱਗੀਆਂ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਇਹ ਪੰਜਾ ਤਾਂ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ ’ਤੇ ਹੀ ਚੱਲੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਝੁੱਗੀ ਵਾਲਿਆਂ ਨੂੰ ਉਜਾੜਨ ਤੋਂ ਪਹਿਲਾਂ ਉਨ੍ਹਾਂ ਲਈ ਰਿਹਾਇਸ਼ ਦਾ ਬਦਲਵਾਂ ਪ੍ਰਬੰਧ ਕਰੇ। ਇਸ ਸਬੰਧੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਦੀ ਡਿਊਟੀ ਮੈਜਿਸਟਰੇਟ ਐੱਸਡੀਐੱਮ ਜਸਵੀਰ ਸਿੰਘ ਤੇ ਡੀਐੱਸਪੀ ਕੁਲਦੀਪ ਸਿੰਘ ਦਰਮਿਆਨ ਵਿਚਾਰ ਵਟਾਂਦਰਾ ਵੀ ਹੋਇਆ। ਪੀੜਤ ਝੁੱਗੀ- ਝੌਂਪੜੀ ਵਾਸੀਆਂ ਨੇ ਕਿਹਾ ਕਿ ਉਹ ਕਈ ਦਹਾਕਿਆਂ ਤੋਂ ਇਸ ਜਗ੍ਹਾ ’ਤੇ ਰਹਿ ਰਹੇ ਹਨ। ਉਨ੍ਹਾਂ ਦੇ ਰਾਸ਼ਨ ਕਾਰਡ, ਵੋਟਰ ਕਾਰਡ, ਅਧਾਰ ਕਾਰਡ ਅਤੇ ਪੈਨ ਕਾਰਡ ਵੀ ਇਸੇ ਜਗ੍ਹਾ ਦੇ ਬਣੇ ਹੋਏ ਹਨ। ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਵੀ ਮਿਲੇ ਹੋਏ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਆਪਣੇ ਪਰਿਵਾਰਾਂ ਲਈ ਪੱਕੇ ਮਕਾਨਾਂ ਦਾ ਪ੍ਰਬੰਧ ਹੋਣ ਤੱਕ ਇਸ ਜਗ੍ਹਾ ਨੂੰ ਖਾਲੀ ਨਹੀਂ ਕਰਨਗੇ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।