ਰਾਤ ਵੇਲੇ ਕੁੜੀ ਨੂੰ ਮਿਲਣ ਆਏ ਨੌਜਵਾਨ ਦਾ ਦਾਦੇ-ਪੋਤੇ ਨੇ ਇੱਟਾਂ-ਰੌੜੇ ਮਾਰ ਕਰ ’ਤਾ ਕਤਲ

ਪਾਤੜਾਂ – ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਨੂੰ ਨਾਜਾਇਜ਼ ਸਬੰਧਾਂ ਦੇ ਚਲਦਿਆਂ ਗੁਆਂਢੀ ਪਿੰਡ ’ਚ ਰਾਤ ਸਮੇਂ ਘਰ ਦਾਖ਼ਲ ਹੋਣ ਕਾਰਨ ਬਜ਼ੁਰਗ ਤੇ ਨੌਜਵਾਨ ਵਲੋਂ ਕੁੱਟਮਾਰ ਕਰਨ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਵਲੋਂ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਗੁਰਬਖਸ਼ ਸਿੰਘ ਦੀ ਨੇਡ਼ਲੇ ਪਿੰਡ ਸਧਾਰਨਪੁਰ ਦੀ ਇਕ ਲੜਕੀ ਨਾਲ ਗੱਲਬਾਤ ਸੀ, ਜੋ ਰਾਤ ਸਮੇਂ ਉਸ ਨੂੰ ਘਰ ਮਿਲਣ ਲਈ ਗਿਆ ਸੀ। ਜਿਥੇ ਰਾਤ ਸਮੇਂ ਲੜਕੀ ਦੇ ਦਾਦੇ ਤੇ ਭਰਾ ਨੇ ਨੌਜਵਾਨ ਦੀ ਇੱਟਾਂ-ਰੌੜਿਆਂ ਨਾਲ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਥੀ ਸਿੰਘ ਦੇ ਬਿਆਨਾਂ ’ਤੇ ਪੁਲਸ ਵਲੋਂ ਥਾਣਾ ਘੱਗਾ ’ਚ ਕਥਿਤ ਦੋਸ਼ੀਆਂ ਜੈਮਲ ਸਿੰਘ ਪੁੱਤਰ ਛੋਟੂ ਰਾਮ, ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਅਨ ਸਧਾਰਨਪੁਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਘੱਗਾ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਵਿਅਕਤੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।